ਗੁਰੂਹਰਸਹਾਏ, 16 ਅਕਤੂਬਰ(ਹਰਚਰਨ ਸਿੰਘ ਸੰਧੂ)- ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਪਣੇ ਹੱਕਾਂ ਲਈ ਜੱਟ ਮਹਾ ਸੰਮੇਲਨ ਕਰਵਾਇਆ ਜਾ ਰਿਹਾ ਹੈ | ਜੱਟ ਭਾਈਚਾਰੇ ਦਾ ਮਹਾਂਸੰਮੇਲਨ ਫਿਰੋਜ਼ਪੁਰ ਫ਼ਾਜ਼ਿਲਕਾ ਰੋਡ 'ਤੇ ਪਿੰਡ ਗੁੱਦੜ ਢੰਡੀ, ਪਿੰਡ ਹਾਮਦ ਦੇ ਨੇੜੇ ਸਥਿਤ ਗੁਰਦੁਆਰਾ ਪ੍ਰਗਟ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ | ਇਹ ਸੰਮੇਲਨ 19 ਅਕਤੂਬਰ ਦਿਨ ਐਤਵਾਰ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ ਹੋਵੇਗਾ | ਇਸ ਸੰਮੇਲਨ ਦੌਰਾਨ ਅੰਤਰਰਾਸ਼ਟਰੀ ਜੱਟ ਭਾਈਚਾਰਾ ਜਥੇਬੰਦੀ ਵਲੋਂ ਆਪਣੀਆਂ ਹੱਕੀ ਮੰਗਾਂ ਤੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ |