21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵਿਸ਼ੇਸ਼ ਮੀਟਿੰਗ <br/>

ਅਜੀਤ ਡੈਸਕ 17-10-2025
ਜ਼ੀਰਾ, 16 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1402-22 ਬੀ ਚੰਡੀਗੜ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਜੰਗਲਾਤ ਦਫਤਰ ਜ਼ੀਰਾ ਵਿਖੇ ਬਲਾਕ ਪ੍ਰਧਾਨ ਕੌਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜਗਦੀਪ ਸਿੰਘ ਮਾਂਗਟ ਜਨਰਲ ਸਕੱਤਰ ਨੇ ਕਿਹਾ ਕਿ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ 17 ਅਕਤੂਬਰ ਦੁਪਹਿਰ ਤਿੰਨ ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਅੱਗੇ ਰੋਸ ਧਰਨਾ ਲਾਉਣ ਉਪਰੰਤ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਜਾਣਗੇ | ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਉਹਨਾਂ ਸਮੂਹ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਧਰਨੇ 'ਚ ਭਰਮੀ ਸ਼ਮੂਲੀਅਤ ਕੀਤੀ ਜਾਵੇ | ਮੀਟਿੰਗ 'ਚ ਨਿਸ਼ਾਨ ਸਿੰਘ ਸ਼ਹਿਜ਼ਾਦੀ, ਰਜੀਵ ਹਾਂਡਾ, ਗੁਰਮੀਤ ਸਿੰਘ ਜੰਮੂ ਜ਼ਿਲ੍ਹਾ ਪ੍ਰੈੱਸ ਸਕੱਤਰ, ਜਸਵਿੰਦਰ ਸਿੰਘ ਪੰਨੂੰ, ਬਲਵਿੰਦਰ ਸਿੰਘ ਭੁੱਟੋ, ਨਰਿੰਦਰ ਸਿੰਘ ਤੇਜੀ, ਗੁਰਬੀਰ ਸਿੰਘ ਸ਼ਹਿਜ਼ਾਦੀ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਦਿਨ ਦਿਹਾੜੇ ਘਰ ਦੇ ਬਾਹਰੋਂ ਐਕਟਿਵਾ ਚੋਰੀ <br/> ਅਗਲੀ ਖ਼ਬਰ ਸਦਰ ਪੁਲਿਸ ਵਲੋਂ ਹੈਰੋਇਨ ਬਰਾਮਦਗੀ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।