21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਦੁਆਰਾ ਟਿੱਬਾ ਸਾਹਿਬ 'ਚ ਤਿੰਨ ਦਿਨਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 17-10-2025
ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਸਥਾਨਕ ਮਲੋਟ ਰੋਡ ਸਥਿਤ ਪਿੰਡ ਬੱਲੂਆਣਾ ਦੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਤਿੰਨ ਦਿਨਾਂ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਹਰ ਰੋਜ਼ ਸਵੇਰ ਤੇ ਸ਼ਾਮ ਦੇ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰਦੇ ਹੋਏ ਗੁਰੂ ਜਸ ਸਰਵਣ ਕੀਤਾ | ਸਮਾਗਮ ਦੇ ਪਹਿਲੇ ਦਿਨ ਰਾਤ ਦੇ ਦੀਵਾਨ ਵਿਚ ਭਾਈ ਪ੍ਰਕਾਸ਼ ਸਿੰਘ ਹਜ਼ੂਰੀ ਰਾਗੀ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਨਿਰਮਲ ਸਿੰਘ ਜਲਾਲਾਬਾਦ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਦੂਜੇ ਦਿਨ ਦੇ ਦੀਵਾਨ 'ਚ ਗਿਆਨੀ ਰਵੇਲ ਸਿੰਘ ਢਾਡੀ ਜਥਾ ਅਤੇ ਗਿਆਨੀ ਮੰਗਲ ਸਿੰਘ, ਮਹਿਰਮ ਸਿੰਘ ਢਾਡੀ ਜਥਾ ਨੇ ਵਿਰਸਾ ਭਰੀਆਂ ਕਥਾਵਾਂ ਤੇ ਧਾਰਮਿਕ ਗੀਤਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਪਤੀ ਸਮੇਂ ਸੰਤ ਬਾਬਾ ਪਿ੍ਤਪਾਲ ਸਿੰਘ ਰਾੜਾ ਸਾਹਿਬ ਵਾਲੇ ਨੇ ਗੁਰਬਾਣੀ ਉਪਦੇਸ਼ ਰਾਹੀਂ ਸੰਗਤਾਂ ਨੂੰ ਅੰਮਿ੍ਤਮਈ ਬਚਨ ਸੁਣਾਏ | ਤੀਸਰੇ ਦਿਨ ਰਾਤ ਦੇ ਦੀਵਾਨ 'ਚ ਸੰਤ ਰਾਮ ਤੀਰਥ ਜਲਾਲ ਵਾਲੇ, ਢਾਡੀ ਜਥਾ ਬੀਬੀ ਦਲੇਰ ਕੌਰ ਖ਼ਾਲਸਾ ਤੇ ਸਮਾਪਤੀ ਸਮੇਂ ਗਿਆਨੀ ਗੁਰਭੇਜ ਸਿੰਘ ਚਵਿੰਡਾ ਨੇ ਗੁਰਮਤਿ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਪ੍ਰਬੰਧਕ ਕਮੇਟੀ ਗੁਰਦੁਆਰਾ ਟਿੱਬਾ ਸਾਹਿਬ ਵਲੋਂ ਆਏ ਸਮੂਹ ਰਾਗੀ ਜਥਿਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਪ੍ਰਾਇਮਰੀ ਸੈਂਟਰ ਖੇਡਾਂ 'ਚ ਜਿੱਤੇ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।