21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਸ.ਐੱਸ.ਐਮ. ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ 'ਚ ਚਾਂਦੀ ਦੇ ਤਗਮੇ ਜਿੱਤੇ <br/>

ਅਜੀਤ ਡੈਸਕ 17-10-2025
ਖੋਸਾ ਦਲ ਸਿੰਘ, 16 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਲੁਧਿਆਣਾ ਵਿਖੇ ਹੋਈਆਂ 13ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਵਿਚ ਪਬਲਿਕ ਸਕੂਲ ਕੱਸੋਆਣਾ ਦੇ ਲੜਕੇ ਤੇ ਲੜਕੀਆਂ ਨੇ ਜ਼ਿਲ੍ਹੇ ਫ਼ਿਰੋਜ਼ਪੁਰ ਦਾ ਨਾਮ ਪੰਜਾਬ ਪੱਧਰ 'ਤੇ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਦੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਤੇ ਪਿ੍ੰਸੀਪਲ ਰਵਿੰਦਰ ਸਿੰਘ ਕੋਹਲੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਐੱਸ.ਐੱਸ.ਐਮ. ਸਕੂਲ ਕੱਸੋਆਣਾ ਦੇ ਲੜਕੇ-ਲੜਕੀਆਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਨੁਮਾਇੰਦਗੀ ਕਰਦਿਆਂ ਸਿਲਵਰ ਮੈਡਲ ਹਾਸਿਲ ਕੀਤੇ | ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਟੀਮ ਨੇ ਕੁਆਰਟਰ ਫਾਈਨਲ ਮੈਚ ਵਿੱਚ ਅੰਮਿ੍ਤਸਰ ਨੂੰ 9-7 ਦੇ ਸਕੋਰ ਨਾਲ ਹਰਾਇਆ, ਸੈਮੀ ਫਾਈਨਲ ਮੈਚ ਵਿੱਚ ਸੰਗਰੂਰ ਨੂੰ 10-2 ਦੇ ਸਕੋਰ 'ਤੇ ਹਰਾਇਆ ਅਤੇ ਫਾਈਨਲ ਵਿਚ ਲੁਧਿਆਣੇ ਨਾਲ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ 'ਤੇ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਲੜਕਿਆਂ ਦੀ ਟੀਮ ਨੇ ਕੁਆਰਟਰ ਫਾਈਨਲ ਮੈਚ ਵਿਚ ਪਟਿਆਲਾ ਨੂੰ 5-1 ਨਾਲ, ਸੈਮੀ ਫਾਈਨਲ ਮੈਚ ਵਿਚ ਅੰਮਿ੍ਤਸਰ ਨੂੰ 2-1 ਨਾਲ ਤੇ ਫਾਈਨਲ ਮੈਚ ਸੰਗਰੂਰ ਨਾਲ ਖੇਡਦਿਆਂ 1-0 'ਤੇ ਲੂਜ਼ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਓਵਰਆਲ ਬੈੱਸਟ ਪਲੇਅਰ ਲੜਕੀਆਂ ਵਿਚੋਂ ਸਿਮਰਨਪ੍ਰੀਤ ਕੌਰ ਤੇ ਲੜਕਿਆਂ ਵਿਚੋਂ ਨਵਦੀਪ ਸਿੰਘ ਚੁਣੇ ਗਏ, ਜੋ ਕਿ ਦੋਨੋਂ ਹੀ ਐੱਸ.ਐੱਸ.ਐਮ. ਪਬਲਿਕ ਸਕੂਲ ਕੱਸੋਆਣਾ ਦੇ ਵਿਦਿਆਰਥੀ ਹਨ | ਇਸ ਸਮੇਂ 'ਤੇ ਸਕੂਲ ਦੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਤੇ ਪਿ੍ੰਸੀਪਲ ਰਵਿੰਦਰ ਸਿੰਘ ਕੋਹਲੀ ਨੇ ਸਾਰੇ ਖਿਡਾਰੀਆਂ, ਟੀਮ ਦੇ ਕੋਚ ਸੁੰਦਰ ਸਿੰਘ, ਫ਼ਿਰੋਜ਼ਪੁਰ ਦੇ ਸੈਕਟਰੀ ਗੁਰਿੰਦਰ ਸਿੰਘ ਗਿੱਲ ਅਤੇ ਸਿਮਰਨ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸੁਖਪਾਲ ਸਿੰਘ ਨਨੂੰ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨਾਲ ਮੁਲਾਕਾਤ <br/> ਅਗਲੀ ਖ਼ਬਰ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।