21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਕਾਰੀ ਸੈਟੇਲਾਈਟਾਂ ਨੂੰ ਪਰਾਲੀ ਦਾ ਧੂੰਆਂ ਤਾਂ ਦਿਸਦਾ ਹੈ, ਫ਼ਸਲ ਦੀ ਬਰਬਾਦੀ, ਰੁੜ੍ਹੀਆਂ ਲਾਸ਼ਾਂ ਤੇ ਹੜ੍ਹਾਂ ਨਾਲ ਡਿੱਗੇ ਮਕਾਨ ਨਹੀਂ ਦਿਸਦੇ-ਕਿਸਾਨ ਆਗੂ <br/>

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਕਮੇਟੀ ਫ਼ਿਰੋਜ਼ਪੁਰ ਪੱਛਮੀ ਦੇ ਆਗੂ ਧਰਨਾ ਦੌਰਾਨ ਅਤੇ ਸੰਬੰਧਿਤ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ | ਅਜੀਤ ਤਸਵੀਰ <br/> 17-10-2025
ਫ਼ਿਰੋਜ਼ਪੁਰ, 16 ਅਕਤੂਬਰ(ਰਾਕੇਸ਼ ਚਾਵਲਾ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਕਮੇਟੀ ਫ਼ਿਰੋਜ਼ਪੁਰ ਪੱਛਮੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਗਰੀਨ ਟਿ੍ਬਿਊਨਲ ਦੇ ਹੁਕਮਾਂ ਦੀ ਉਲੰਘਣਾ ਕਰਕੇ ਸਰਕਾਰਾਂ ਵਲੋਂ ਕਿਸਾਨਾਂ ਨੂੰ ਪਰਾਲੀ ਖੇਤ ਵਿਚ ਮਿਲਾਉਣ ਲਈ ਵਿੱਤੀ ਸਹਾਇਤਾ ਅਤੇ ਮਸ਼ੀਨਰੀ ਮੁਹੱਈਆ ਨਹੀਂ ਕਰਵਾਈ ਗਈ | ਰਣਜੀਤ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰੀ ਸੈਟੇਲਾਈਟਾਂ ਰਾਹੀਂ 5 ਮਿੰਟ ਵਿਚ ਹੀ ਪਰਾਲੀ ਸਾੜਨ 'ਤੇ ਜੁਰਮਾਨੇ ਤੇ ਪਰਚੇ ਦਰਜ ਕਰ ਦਿੱਤੇ ਜਾਂਦੇ ਹਨ ਪਰ ਦੂਜੇ ਪਾਸੇ ਉਨ੍ਹਾਂ ਹੀ ਸੈਟੇਲਾਈਟਾਂ ਨੂੰ ਨਾ ਤਾਂ ਕਿਸਾਨਾਂ ਦੀ ਅੱਗ ਵਿਚ ਸੜਦੀ ਕਣਕ ਦੀ ਫ਼ਸਲ ਦਿਖਾਈ ਦਿੱਤੀ ਤੇ ਨਾ ਹੀ ਹੁਣ ਸਰਕਾਰ 'ਤੇ ਬੀ.ਬੀ.ਐੱਮ.ਬੀ ਦੀ ਗ਼ਲਤੀ ਨਾਲ ਆਏ 'ਮੈਨ-ਮੇਡ' ਹੜ੍ਹਾਂ ਨਾਲ ਬਰਬਾਦ ਹੋਇਆ ਝੋਨਾ, ਹੜ੍ਹਾਂ ਦੇ ਪਾਣੀ 'ਚ ਰੁੜ੍ਹਦੀਆਂ ਲਾਸ਼ਾਂ, ਮਰਦਾ ਪਸ਼ੂ ਧਨ ਜਾਂ ਘਰਾਂ ਦੀਆਂ ਛੱਤਾਂ 'ਤੇ ਬੈਠੇ ਲੋਕ ਦਿਸੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਇਹ ਸੈਟੇਲਾਈਟ ਸਿਰਫ਼ ਉਦੋਂ ਚੱਲਦੇ ਹਨ ਜਦੋਂ ਸਰਕਾਰ ਨੇ ਕਿਸਾਨਾਂ ਨੂੰ ਦੋਸ਼ੀ ਵਜੋਂ ਪੇਸ਼ ਕਰਕੇ ਜੁਰਮਾਨੇ ਲਗਾਉਣੇ ਹੁੰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ | ਇਸ ਮੌਕੇ ਇੰਦਰਜੀਤ ਸਿੰਘ ਘਣੀਆਂ ਤੇ ਹੋਰ ਆਗੂਆਂ ਨੇ ਖਾਦਾਂ ਦੀ ਟੈਗਿੰਗ ਰਾਹੀਂ ਲੁੱਟ ਤੇ ਬਾਹਰਲੀਆਂ ਸਟੇਟਾਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੇ ਕਿਸਾਨਾਂ ਦਾ ਝੋਨਾ ਮੰਡੀਆਂ 'ਚ ਰੋਲਣ ਵਾਲੇ ਸ਼ੈਲਰ ਮਾਲਕਾਂ ਖ਼ਿਲਾਫ਼ ਚੇਤਾਵਨੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਦੋਸ਼ੀ ਸ਼ੈਲਰਾਂ 'ਤੇ ਕਾਰਵਾਈ ਕਰਨ ਵਿਚ ਢਿੱਲ ਕੀਤੀ ਤਾਂ ਸਬੰਧਿਤ ਅਫ਼ਸਰਾਂ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇਕਬਾਲ ਸਿੰਘ ਸੱਪਾਂ ਵਾਲੀ ਨੇ ਕਿਹਾ ਕਿ ਸਰਕਾਰਾਂ ਵਲੋਂ ਗਊਸੈੱਸ ਲੈਣ ਦੇ ਬਾਵਜੂਦ ਆਵਾਰਾ ਪਸ਼ੂਆਂ ਨੂੰ ਸੰਭਾਲਿਆ ਨਹੀਂ ਜਾ ਰਿਹਾ, ਜਿਸ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਆਵਾਰਾ ਪਸ਼ੂਆਂ ਕਾਰਨ ਜਿੱਥੇ ਵੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਉੱਥੇ ਸਬੰਧਿਤ ਅਫ਼ਸਰਾਂ ਜਿਵੇਂ ਐੱਸ.ਐੱਚ.ਓ., ਐੱਸ.ਡੀ.ਐੱਮ, ਐੱਸ.ਐੱਸ.ਪੀ. ਡੀ. ਸੀ. ਆਦਿ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਕਮੇਟੀ ਆਗੂ ਰਣਜੀਤ ਸਿੰਘ, ਸਾਬ ਸਿੰਘ, ਸੁਖਬੀਰ ਸਿੰਘ ਖੋਸਾ ਤੇ ਇਕਬਾਲ ਸਿੰਘ ਸੱਪਾਂ ਵਾਲੀ ਜ਼ਿਲ੍ਹਾ ਪ੍ਰਧਾਨ ਪੂਰਬੀ, ਗੁਰਮੇਲ ਸਿੰਘ ਜ਼ਿਲ੍ਹਾ ਸਲਾਹਕਾਰ, ਜਸਮੇਲ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ, ਗੁਰਮੀਤ ਸਿੰਘ ਬਲਾਕ ਪ੍ਰਧਾਨ ਘੱਲ ਖ਼ੁਰਦ, ਜੱਸਾ ਸਿੰਘ ਮਾਛੀਵਾੜਾ ਬਲਾਕ ਪ੍ਰਧਾਨ ਸ਼ਹਿਰੀ, ਜੱਜ ਸਿੰਘ ਹਾਮਦ ਸਲਾਹਕਾਰ ਬਲਾਕ ਮਮਦੋਟ, ਮਿਹਰਬਾਨ ਸਿੰਘ ਸੀਨੀਅਰ ਆਗੂ, ਬਲਬੀਰ ਸਿੰਘ ਜ਼ਿਲ੍ਹਾ ਸਲਾਹਕਾਰ ਅਤੇ ਇਸ ਤੋਂ ਇਲਾਵਾ ਸਮੂਹ ਇਕਾਈਆਂ ਅਤੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਛੋਟੇ ਤੇ ਸੀਮਤ ਕਿਸਾਨ ਨੂੰ ਪਰਾਲੀ ਸਾਂਭਣ ਲਈ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਉਪਰਾਲਾ <br/> ਅਗਲੀ ਖ਼ਬਰ ਰਾਸ਼ਟਰੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨੂੰ ਪਛੜੀਆਂ ਸ਼੍ਰੇਣੀਆਂ ਲਈ 25 ਪ੍ਰਤੀਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।