21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 17-10-2025
ਫਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਤੋਂ ਇਕ ਟੱਚ ਸਕਰੀਨ ਮੋਬਾਈਲ ਬਰਾਮਦ ਕਰਕੇ 52 ਏ-ਪਰੀਸੰਨਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਵਲੋਂ ਭੇਜੇ ਪੱਤਰ ਨੰਬਰ 7340 ਵਿਚ ਲਿਖਿਆ ਹੈ ਕਿ 14/15 ਅਕਤੂਬਰ ਦੀ ਰਾਤ ਨੂੰ ਹਵਾਲਾਤੀ ਅਮਨਦੀਪ ਕੰਬੋਜ ਕੋਲੋਂ 1 ਟੱਚ ਸਕਰੀਨ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਇਆ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਦੇ ਆਧਾਰ 'ਤੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਫ਼ਾਜ਼ਿਲਕਾ ਤਾੋ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ |
ਪਿਛਲੀ ਖ਼ਬਰ ਪੈਸਿਆਂ ਦੀ ਮੰਗ ਕਰਨ 'ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੰਡੀਆਂ 'ਚ ਲਿਆਂਦੇ ਝੋਨੇ ਦੀ ਖ਼ਰੀਦ 1,95,964 ਮੀਟਿ੍ਕ ਟਨ ਹੋਈ- ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।