21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੈਸਿਆਂ ਦੀ ਮੰਗ ਕਰਨ 'ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-10-2025
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਪੈਸਿਆਂ ਦੀ ਮੰਗ ਕਰਨ ਅਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੀਪਕ ਪੁੱਤਰ ਹੰਸ ਰਾਜ ਵਾਸੀ ਲਾਲੋ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ਿੰਗਾਰਾ ਸਿੰਘ ਉਰਫ਼ ਸ਼ਿੰਗਾਰੀ ਪੁੱਤਰ ਪ੍ਰੀਤਮ ਸਿੰਘ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ ਤੇ ਜਤਿੰਦਰ ਸਿੰਘ ਉਰਫ਼ ਜਗੀ ਪੱਤਰ ਸਤਨਾਮ ਸਿੰਘ ਵਾਸੀ ਮੁਹੱਲਾ ਪੀਰ ਗੁਰਾਇਆ ਫ਼ਾਜ਼ਿਲਕਾ ਨੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ ਇੱਕ ਕਾਬੂ
ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਚੱਕ ਕਬਰ ਵਾਲਾ ਸੂਏ ਦੇ ਪੁਲ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਕੰਵਲ ਰਾਏ ਉਰਫ਼ ਸਾਜਨ ਪੁੱਤਰ ਹਰਜੀਤ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਆਪਣੇ ਹੱਥ 'ਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਬੱਲੇ ਸੁੱਟ ਦਿੱਤਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਪਾਰਦਰਸ਼ੀ ਲਿਫ਼ਾਫ਼ਾ ਚੈੱਕ ਕਰਨ 'ਤੇ 7 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ 1 ਖ਼ਾਲੀ ਗਲੋਕ ਮੈਗਜ਼ੀਨ ਬਰਾਮਦ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।