21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਯੋਜਨਾ ਤਹਿਤ ਗਰਭਵਤੀ ਅÏਰਤਾਂ ਲਈ ਜਾਂਚ ਕੈਂਪ ਲਗਾਇਆ <br/>

ਅਜੀਤ ਡੈਸਕ 17-10-2025
ਮਮਦੋਟ, 16 ਅਕਤੂਬਰ (ਸੁਖਦੇਵ ਸਿੰਘ ਸੰਗਮ)-ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਹਸਪਤਾਲ ਮਮਦੋਟ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਯੋਜਨਾਂ ਤਹਿਤ ਗਰਭਵਤੀ ਅÏਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਕੈਂਪ ਲਗਾਇਆ ਗਿਆ | ਇਸ ਸਬੰਧੀ ਡਾਕਟਰ ਰੇਖਾ ਭੱਟੀ ਨੇ ਦੱਸਿਆ ਕਿ ਕੈਂਪ ਦਾ ਮਕਸਦ ਗਰਭਵਤੀ ਅÏਰਤਾਂ ਦੀ ਸਮੇਂ ਸਿਰ ਦੇਖਭਾਲ ਕਰ ਕੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣਾ ਹੈ | ਕੈਂਪ ਦੌਰਾਨ ਰੂਟੀਨ ਚੈੱਕਅਪ, ਪੋਸ਼ਣ ਸਲਾਹ ਮਸ਼ਵਰਾ ਅਤੇ ਉੱਚ ਖ਼ਤਰੇ ਵਾਲੀਆਂ ਗਰਭਵਤੀ ਅÏਰਤਾਂ ਦੀ ਸਕਰੀਨਿੰਗ ਕੀਤੀ ਗਈ, ਇਸ ਦੇ ਨਾਲ ਗਰਭਵਤੀ ਅÏਰਤਾਂ ਦੇ ਟੈੱਸਟ ਕਰਕੇ ਦਵਾਈਆਂ ਵੀ ਦਿੱਤੀਆਂ ਗਈਆਂ | ਡਾ. ਰੇਖਾ ਭੱਟੀ ਨੇ ਗਰਭਵਤੀ ਅÏਰਤਾਂ ਨੂੰ ਚੰਗੀ ਖ਼ੁਰਾਕ ਜਿਵੇਂ ਹਰੀਆਂ ਸਬਜ਼ੀਆਂ, ਮੌਸਮੀ ਫਲ, ਦੁੱਧ ਅਤੇ ਸਹੀ ਮਾਤਰਾ ਵਿਚ ਪਾਣੀ ਪੀਣ ਬਾਰੇ ਦੱਸਿਆ ਗਿਆ ਤੇ ਨਾਲ ਹੀ ਕਿਹਾ ਕਿ ਜੇਕਰ ਤੁਸੀਂ ਕਿਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ, ਜਿਵੇਂ ਕਿ ਥਕਾਵਟ, ਖ਼ੂਨ ਦੀ ਘਾਟ ਆਦਿ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਵੋ | ਇਸ ਮੌਕੇ ਬਲਾਕ ਐਜੂਕੇਟਰ ਅਮਨ ਕੰਬੋਜ ਨੇ ਗਰਭਵਤੀ ਅÏਰਤਾਂ ਨੂੰ ਸਿਹਤ ਵਿਭਾਗ ਵਲੋਂ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਦੱਸਿਆ ਤੇ ਉਨ੍ਹਾਂ ਨੂੰ ਡਾਈਟ ਵੀ ਦਿੱਤੀ ਗਈ |

ਪਿਛਲੀ ਖ਼ਬਰ ਸੁਖਪਾਲ ਸਿੰਘ ਨੰਨੂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ <br/> ਅਗਲੀ ਖ਼ਬਰ ਕੇਂਦਰ ਦੀ ਹਰੇਕ ਸਰਕਾਰ ਨੇ ਪੰਜਾਬ ਨਾਲ ਬੇਇਨਸਾਫ਼ੀ ਕੀਤੀ-ਕਰਨੈਲ ਸਿੰਘ ਪੀਰ ਮੁਹੰਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।