21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੁਖਪਾਲ ਸਿੰਘ ਨੰਨੂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ <br/>

ਅਜੀਤ ਡੈਸਕ 17-10-2025
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)-ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਨੂੰ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ | ਅੰਦਰੂਨੀ ਸੂਤਰਾਂ ਅਨੁਸਾਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਵਲੋਂ ਉਨ੍ਹਾਂ ਨੂੰ ਫਿਰੋਜ਼ਪੁਰ ਸ਼ਹਿਰੀ ਹਲਕੇ ਦੀ ਵਾਗਡੋਰ ਸੌਂਪਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਸ਼ਹਿਰੀ ਹਲਕਾ, ਜਿੱਥੋਂ ਉਹਨਾਂ ਅਕਾਲੀ-ਭਾਜਪਾ ਗੱਠਜੋੜ ਸਮੇਂ 1997 ਅਤੇ 2002 ਵਿਚ ਦੋ ਵਾਰ ਭਾਜਪਾ ਦੀ ਟਿਕਟ 'ਤੇ ਜਿੱਤ ਪ੍ਰਾਪਤ ਕੀਤੀ ਸੀ, ਇੱਥੇ ਉਨ੍ਹਾਂ ਦੀ ਵਧੀਆ ਪਹੁੰਚ ਤੇ ਵੋਟ ਬੈਂਕ ਮੰਨਿਆ ਜਾਂਦਾ ਹੈ | ਬੇਸ਼ੱਕ ਸ. ਨੰਨੂ ਨੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਸੀ, ਪਰ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਾਬਤਾ ਅਤੇ ਪਿਆਰ ਕਦੇ ਟੁੱਟਿਆ ਨਹੀਂ | ਇਸੇ ਕਰਕੇ ਜਦੋਂ ਹੁਣ ਉਹ ਦੁਬਾਰਾ ਅਕਾਲੀ ਦਲ ਵਿਚ ਪਰਤੇ ਹਨ ਤਾਂ ਉਨ੍ਹਾਂ ਦੇ ਸਵਾਗਤ ਲਈ ਸਿਰਫ਼ ਉਨ੍ਹਾਂ ਦੇ ਪੱਕੇ ਸਮਰਥਕਾਂ ਹੀ ਨਹੀਂ, ਸਗੋਂ ਅਕਾਲੀ ਵਰਕਰਾਂ ਅਤੇ ਨੇਤਾਵਾਂ ਨੇ ਵੀ ਉਨ੍ਹਾਂ ਨੂੰ ਖ਼ੁਸ਼ਦਿਲੀ ਨਾਲ ਸਵੀਕਾਰਿਆ ਹੈ | ਦੂਜੇ ਪਾਸੇ ਮੌਜੂਦਾ ਹਲਕਾ ਇੰਚਾਰਜ ਰੋਹਿਤ ਕੁਮਾਰ ਮੋਂਟੂ ਵੋਹਰਾ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨ ਕਾਰਨ ਪਾਰਟੀ ਦੀ ਪਕੜ ਇਲਾਕੇ ਵਿਚ ਕਾਫ਼ੀ ਘੱਟ ਗਈ ਸੀ | ਨਤੀਜੇ ਵਜੋਂ ਹਲਕੇ ਵਿਚ ਅਕਾਲੀ ਦਲ ਦਾ ਵੋਟ ਬੈਂਕ ਕਮਜ਼ੋਰ ਹੋਇਆ ਅਤੇ ਪਾਰਟੀ ਦੀ ਗਤੀਵਿਧੀਆਂ ਵੀ ਸੀਮਤ ਹੋ ਕੇ ਰਹਿ ਗਈਆਂ | ਹੁਣ ਦੇਖਣਾ ਹੈ ਕਿ ਕੀ ਨੰਨੂ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ ਜਾਂ ਨਹੀਂ ਪਰ ਹਾਲ ਦੀ ਘੜੀ ਪਾਰਟੀ ਅੰਦਰ ਉਨ੍ਹਾਂ ਦੀ ਸਥਿਤੀ ਮਜ਼ਬੂਤ ਦਿਖਾਈ ਦੇ ਰਹੀ ਹੈ |

ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਲੋਂ ਤਿਆਰ ਦੀਵਿਆਂ ਦੀ ਲਗਾਈ ਪ੍ਰਦਰਸ਼ਨੀ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਯੋਜਨਾ ਤਹਿਤ ਗਰਭਵਤੀ ਅÏਰਤਾਂ ਲਈ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।