ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)-ਖੇਤੀਬਾੜੀ ਵਿਭਾਗ ਗੁਰੂਹਰਸਹਾਏ ਵਲੋਂ ਸਰਕਲ ਕੋਹਰ ਸਿੰਘ ਵਾਲਾ ਦੇ ਪਿੰਡ ਗੁੱਦੜ ਢੰਡੀ ਚ ਸੀ ਆਰ.ਐਮ.ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ | ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਬਾਰੇ ਦੱਸਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਜਿਵੇਂ ਕਿ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐੱਸ.ਐਮ.ਐੱਸ. ਆਦਿ ਦੀ ਵਰਤੋਂ ਕਰਕੇ ਬਿਜਾਈ ਕੀਤੀ ਜਾਵੇ | ਇਸ ਤੋਂ ਹੋਣ ਵਾਲੇ ਧੰੂਏਾ ਨਾਲ ਵਾਤਾਵਰਨ ਦੇ ਨੁਕਸਾਨ ਅਤੇ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਖੇਤੀਬਾੜੀ ਵਿਕਾਸ ਅਫਸਰ ਲਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਿੱਟੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਵੇਂ ਕਿ ਮਿੱਟੀ ਵਿਚੋਂ ਜ਼ਰੂਰੀ ਖੁਰਾਕੀ ਤੱਤਾਂ ਨਾਈਟਰੋਜਨ, ਫਾਸਫੋਰਸ, ਪੋਟਾਸ਼ੀਅਮ, ਸਲਫ਼ਰ, ਛੋਟੇ ਤੱਤਾਂ ਅਤੇ ਜੈਵਿਕ ਕਾਰਬਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਸੂਖਮ ਜੀਵਾਂ ਦੀ ਮਿੱਟੀ ਦੇ ਉਪਜਾਊਪਣ ਵਿਚ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਬੇਲੋੜੀਆਂ ਖਾਦਾਂ ਦੀ ਸੁਚੱਜੀ ਵਰਤੋ ਕਰਨ ਲਈ ਕਿਹਾ | ਇਸ ਤੋਂ ਬਾਅਦ ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸੁਪਰ ਐੱਸ.ਐਮ.ਐੱਸ ਵਾਲੀ ਮਸ਼ੀਨ ਤੋਂ ਹੀ ਕਰਵਾਈ ਜਾਵੇ ਤਾਂ ਜੋ ਉਹਨਾਂ ਨੂੰ ਅੱਗੇ ਕਣਕ ਬਿਜਾਈ ਦੌਰਾਨ ਕੋਈ ਸਮੱਸਿਆ ਨਾ ਆਵੇ | ਕਣਕ ਦੇ ਨਵੇਂ ਸੁਧਰੇ ਬੀਜਾਂ ਬਾਰੇ ਦੱਸਿਆ ਗਿਆ | ਕਣਕ ਦੇ ਬੀਜ ਤੇ 50% ਸਬਸਿਡੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਮੁਫ਼ਤ ਕਣਕ ਦੇ ਬੀਜ ਬਾਰੇ ਜਾਣਕਾਰੀ ਦਿੱਤੀ ਗਈ | ਕਿਸਾਨਾਂ ਨੂੰ ਵੱਧ ਤੋਂ ਵੱਧ ਕਣਕ ਦੇ ਬੀਜ ਦੀ ਸਬਸਿਡੀ ਲਈ ਪੋਰਟਲ ਤੇ ਫਾਰਮ ਅਪਲਾਈ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਲਾਭ ਮਿਲ ਸਕੇ | ਕੈਪ ਦੌਰਾਨ ਕਿਸਾਨਾਂ ਨੂੰ ਪੂਸਾ ਡੀ ਕੰਪੋਜਰ ਵੀ ਵੰਡਿਆ ਗਿਆ ਅਤੇ ਕਿਸਾਨਾਂ ਨੂੰ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ ਵਿਚ ਪਿੰਡ ਦੇ ਸਰਪੰਚ ਸੁਖਬੀਰ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਮੌਜੂਦ ਰਹੇ |