ਫਿਰੋਜ਼ਪੁਰ, 17 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ 5.5 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇੰਸਪੈਕਟਰ ਜਤਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਸੰਜੂ ਪੁੱਤਰ ਘੱਕਰ ਉਰਫ਼ ਅਜੇ ਵਾਸੀ ਪੁਰਾਣੇ ਸਬਜ਼ੀ ਮੰਡੀ ਬਗ਼ਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਦੌਰਾਨ ਤੋਂ 5.5 ਗਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫਿਰੋਜ਼ਪੁਰ 'ਚ ਮਾਮਲਾ ਦਰਜ ਕੀਤਾ |