ਜ਼ੀਰਾ, 17 ਅਕਤੂਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ 11 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸ਼ਮਸ਼ੇਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਬੰਡਾਲਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਮਿਤੀ 12 ਜੁਲਾਈ 2025 ਨੂੰ 11 ਵਿਅਕਤੀਆਂ ਨੇ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ ਜਿਸ ਦੇ ਆਧਾਰ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀਆਨ ਰਾਜ ਸਿੰਘ ਤੇ ਕਾਲਾ ਸਿੰਘ ਪੁੱਤਰਾਨ ਜਰਨੈਲ ਸਿੰਘ, ਰਣਜੀਤ ਸਿੰਘ ਪੁੱਤਰ ਅਜੈਬ ਸਿੰਘ, ਸਵਰਨ ਸਿੰਘ ਪੁੱਤਰ ਹਰਦਿਆਲ ਸਿੰਘ, ਮਨਪ੍ਰੀਤ ਸਿੰਘ ਤੇ ਜਗਸੀਰ ਸਿੰਘ ਪੁੱਤਰਾਨ ਸਵਰਨ ਸਿੰਘ, ਗੁਰਭੇਜ ਸਿੰਘ ਪੁੱਤਰ ਸੁਖਚੈਨ ਸਿੰਘ, ਮੋਹਨ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੋਹਨ ਸਿੰਘ, ਦਲੇਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਤੇ ਹਰਸ਼ ਕੰਡਾ ਵਾਸੀਆਨ ਪਿੰਡ ਬੰਡਾਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |