07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ 'ਚ ਆਈ ਕੁਦਰਤੀ ਕਰੋਪੀ ਹੜ੍ਹਾਂ 'ਚ ਯੂਥ ਅਕਾਲੀ ਦਲ ਨੇ ਕੀਤਾ ਅਹਿਮ ਰੋਲ ਅਦਾ-ਮਣੀ ਚੱਕੀਆਂ <br/>

ਅਜੀਤ ਡੈਸਕ 18-10-2025
ਮੱਖੂ, 17 ਅਕਤੂਬਰ (ਵਰਿੰਦਰ ਮਨਚੰਦਾ)-ਪੰਜਾਬ ਵਿਚ ਆਈ ਕੁਦਰਤੀ ਕਰੋਪੀ ਹੜ੍ਹਾਂ 'ਚ ਯੂਥ ਵਿੰਗ ਨੇ ਆਪਣੀ ਅਹਿਮ ਭੂਮਿਕਾ ਅਦਾ ਕੀਤੀ ਹੈ | ਇਹ ਪ੍ਰਗਟਾਵਾ ਸਰਕਲ ਯੂਥ ਅਕਾਲੀ ਦਲ ਦੇ ਆਗੂ ਮਣੀ ਚੱਕੀਆਂ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਕਿਸਾਨ ਭਰਾਵਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਸੀ ਅਤੇ ਹੜ੍ਹਾਂ ਦੇ ਵਿਚ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਤਾਰਾਂ, ਡੀਜ਼ਲ ਅਤੇ ਨਕਦ ਰਾਸ਼ੀ ਕਿਸਾਨਾਂ ਦੀ ਸਹਾਇਤਾ ਲਈ ਦਿੱਤੀ, ਉੱਥੇ ਹੀ ਕਿਸਾਨਾਂ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਯੂਥ ਵਿੰਗ ਵਲੋਂ ਪਿੰਡ-ਪਿੰਡ, ਘਰ-ਘਰ ਜਾ ਕੇ ਮੱਛਰ ਤੋਂ ਸਪਰੇਅ ਕੀਤੀ ਦਵਾਈਆਂ ਦਿੱਤੀਆਂ ਅਤੇ ਹੋਰ ਵੀ ਸਹਾਇਤਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜੋ ਕਿਸਾਨ ਭਰਾਵਾਂ ਨਾਲ ਹਮੇਸ਼ਾ ਖੜੀ ਰਹੀ ਹੈ ਤੇ ਅੱਗੇ ਵੀ ਖੜੀ ਰਹੇਗੀ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਲੋੜ ਹੈ ਅਤੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ, ਪੰਜਾਬੀਅਤ ਦਾ ਭਲਾ ਨਹੀਂ ਕਰ ਸਕਦੀਆਂ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਤੇ ਇੰਗਲਿਸ਼ ਵਿਭਾਗ ਨੇ ਦੀਵਾਲੀ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਮੱਲਾਂਵਾਲਾ 'ਚ ਸ਼ਰੇਆਮ ਵਿਕ ਰਿਹਾ ਨਕਲੀ ਦੁੱਧ, ਘਿਉ ਤੇ ਪਨੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।