06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਨੂੰ ਸਫਲ ਨਹੀਂ ਹੋਣ ਦਿਆਂਗੇ-ਭੁੱਲਰ <br/>

ਅਜੀਤ ਡੈਸਕ 18-10-2025
ਜ਼ੀਰਾ 17 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੀ.ਐਸ.ਈ.ਬੀ. ਹੋਮ ਇੰਪਲਾਈਜ਼ ਫੈਡਰੇਸ਼ਨ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਉਹਨਾਂ ਕਿਹਾ ਹੈ ਕਿ ਸ਼ਹਿਰੀ ਵਿਕਾਸ ਦੇ ਨਾਂਅ ਹੇਠ ਪਹਿਲਾਂ ਇਹ ਸਰਕਾਰ ਨੇ ਕਿਸਾਨਾਂ ਤੋਂ ਜ਼ਬਰਦਸਤੀ ਜ਼ਮੀਨ ਖੋਹਣ ਦੀ ਵਿਉਂਤਬੰਦੀ ਬਣਾਈ ਗਈ ਸੀ ਜਿਸ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਬੁਰੀ ਤਰ੍ਹਾਂ ਅਸਫਲ ਕਰ ਦਿੱਤਾ | ਇਸ ਤੋਂ ਕੋਈ ਸਬਕ ਨਾ ਸਿੱਖਦਿਆਂ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਬਣਾਈ ਹੈ ਜਿਸ ਵਿਚ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੀ ਆਉਂਦੀਆਂ ਹਨ | ਉਹਨਾਂ ਕਿਹਾ ਕਿ ਇਹਨਾਂ ਚਾਲਾਂ ਨੂੰ ਕਰਮਚਾਰੀਆਂ ਦੀਆਂ ਜਥੇਬੰਦੀਆਂ ਕਦੇ ਵੀ ਸਫਲ ਨਹੀਂ ਹੋਣ ਦੇਣਗੀਆਂ | ਉਹਨਾਂ ਕਿਹਾ ਕਿ ਲੋਕ ਹੁਣ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਘਟੀਆਂ ਨੀਤੀਆਂ ਨੂੰ ਬੁਰੀ ਤਰ੍ਹਾਂ ਸਮਝ ਚੁੱਕੇ ਹਨ | ਇਹ ਸਰਕਾਰਾਂ ਵੋਟਾਂ ਤੋਂ ਪਹਿਲਾਂ ਜਨਤਾ ਨਾਲ ਕਈ ਵਾਅਦੇ ਕਰਦੀਆਂ ਹਨ ਤੇ ਬਾਅਦ 'ਚ ਉਹਨਾਂ ਵਾਅਦਿਆਂ ਦਾ ਕੀ ਬਣਦਾ ਹੈ | ਉਹਨਾਂ ਕਿਹਾ ਕਿ ਸਮੁੱਚੀਆਂ ਜਥੇਬੰਦੀਆਂ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਤਗੜੇ ਸੰਘਰਸ਼ ਕੀਤੇ ਜਾਣਗੇ |

ਪਿਛਲੀ ਖ਼ਬਰ ਬਾਬਾ ਜੱਸ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹੇ 'ਚ ਮੂੰਹ-ਖੁਰ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।