06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਾਬਾ ਜੱਸ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-10-2025
ਮੱਖੂ, 17 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਬਲਾਕ ਮੱਖੂ ਦੇ ਪਿੰਡ ਵਰਪਾਲ ਸਥਿਤ ਬਾਬਾ ਜੱਸ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਜਮਾਤ 10, +1 ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਬਾਰੇ ਸੰਖੇਪ ਵਿਚ ਦੱਸਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਰਣ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਘਰਾਂ 'ਚ ਸਵੇਰੇ ਤੇ ਸ਼ਾਮ ਸਮੇਂ ਪਾਠ ਜ਼ਰੂਰ ਕਰਿਆ ਕਰਨ | ਬੱਚਿਆਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ | ਇਸ ਮੌਕੇ ਜੋਬਨ ਜੋਤ ਸਿੰਘ, ਮਾਸਟਰ ਰਨ ਸਿੰਘ, ਹਰਪ੍ਰੀਤ ਸਿੰਘ, ਬਲਵੀਰ ਸਿੰਘ, ਬਲਵੀਰ ਸਿੰਘ, ਮੰਗਲ ਜੀਤ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਮਾਲੀ ਸਹਾਇਤਾ ਭੇਟ ਕੀਤੀ <br/>... ਅਗਲੀ ਖ਼ਬਰ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਨੂੰ ਸਫਲ ਨਹੀਂ ਹੋਣ ਦਿਆਂਗੇ-ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।