06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟੱਕਰ ਮਾਰਨ ਵਾਲੇ ਅਣਪਛਾਤੇ ਟਰੈਕਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-10-2025
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ) - ਥਾਣਾ ਖੂਈ ਖੇੜਾ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਟਰੈਕਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੋਪਾ ਰਾਮ ਪੁੱਤਰ ਬਨ੍ਹਵਾਰੀ ਲਾਲ ਵਾਸੀ ਪਿੰਡ ਬਜੀਦਪੁਰ ਕੱਟਿਆਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਜਗਦੀਸ਼ ਕੁਮਾਰ ਆਪਣੇ ਮੋਟਰਸਾਈਕਲ ਪਲੈਟੀਨਾ 'ਤੇ ਪਿੰਡ ਆ ਰਿਹਾ ਸੀ ਤਾਂ ਸਾਹਮਣੇ ਤੋ ਇਕ ਤੇਜ਼ ਰਫ਼ਤਾਰ ਟਰੈਕਟਰ ਸੋਨਾਲੀਕਾ ਸਮੇਤ ਟਰਾਲਾ ਆ ਰਿਹਾ ਸੀ ਜਿਸ ਨੇ ਇਕਦਮ ਕੱਟ ਮਾਰ ਕੇ ਉਸ ਦੇ ਭਰਾ ਜਗਦੀਸ਼ ਕੁਮਾਰ ਦੇ ਮੋਟਰਸਾਈਕਲ 'ਚ ਲਾਪਰਵਾਹੀ ਨਾਲ ਮਾਰਿਆ ਜਿਸ ਕਾਰਨ ਸੱਟਾਂ ਵੱਜਣ ਕਰਕੇ ਜਗਦੀਸ਼ ਕੁਮਾਰ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਟਰੈਕਟਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਨÏਜਵਾਨ ਕੀਤਾ ਕਾਬੂ ਅਗਲੀ ਖ਼ਬਰ ਇਸ ਵਾਰ ਪਟਾਕੇ ਰਹਿਤ ਦੀਵਾਲੀ ਮਨਾਈ ਜਾਵੇ- ਸੁਰੇਸ਼ ਕੰਬੋਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।