ਫ਼ਾਜ਼ਿਲਕਾ, 17 ਅਕਤੂਬਰ (ਅਮਰਜੀਤ ਸ਼ਰਮਾ)- ਆਤਮ ਵੱਲਭ ਪਬਲਿਕ ਸਕੂਲ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਘਰੇਲੂ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੇ ਇਸ ਵਿਚ ਸਰਗਰਮੀ ਨਾਲ ਭਾਗ ਲਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਨਾਲ ਹੀ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਗਾਮੀ ਸਾਲਾਨਾ ਪ੍ਰੀਖਿਆ ਲਈ ਹੋਰ ਜ਼ਿਆਦਾ ਨਿਸ਼ਠਾ ਨਾਲ ਤਿਆਰੀ ਕਰਨ ਦਾ ਸੰਦੇਸ਼ ਦਿੱਤਾ | ਸਕੂਲ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ, ਵਾਈਸ-ਪਿ੍ੰਸੀਪਲ ਸ਼੍ਰੀਮਤੀ ਸੀਮਾ ਸ਼ਰਮਾ, ਕਾਰਜਕਾਰੀ ਨਿਰਦੇਸ਼ਕ ਦੀਪਕ ਸ਼ਰਮਾ, ਪੀ.ਟੀ.ਏ. ਪ੍ਰਧਾਨ ਨਰਿੰਦਰ ਸਚਦੇਵਾ ਤੇ ਸਕੂਲ ਪਰਿਵਾਰ ਨੇ ਸਾਰੇ ਵਿਦਿਆਰਥੀਆਂ ਦੀ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕੀਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |