ਅਬੋਹਰ, 17 ਅਕਤੂਬਰ (ਵਿਵੇਕ ਹੂੜੀਆ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ ਹਾਲ ਹੀ ਵਿਚ ਇੱਕ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ ਗਈ | ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ ਦੇ ਨਿਰਦੇਸ਼ਨਾਂ ਹੇਠ ਇਹ ਪ੍ਰੀਖਿਆ ਡਾ. ਗੁਰਦੀਪ ਤੇ ਸ਼੍ਰੀਮਤੀ ਸੁਸ਼ੀਲਾ ਦੀ ਨਿਗਰਾਨੀ ਹੇਠ ਹੋਈ | ਇਸ ਪ੍ਰੀਖਿਆ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਸਹਿਯੋਗ ਦਿੱਤਾ ਗਿਆ | 50 ਕਾਲਜ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ ਤੇ ਨੈਤਿਕ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਆਪਣੀ ਸਮਝ ਦਾ ਪ੍ਰਦਰਸ਼ਨ ਕੀਤਾ | ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਦੀ ਸਮਝ ਤੇ ਇਸ ਦੇ ਵਿਹਾਰਕ ਉਪਯੋਗ ਦਾ ਮੁਲਾਂਕਣ ਕਰਨਾ ਸੀ | ਕਾਲਜ ਪਿ੍ੰਸੀਪਲ ਨੇ ਸਾਰੇ ਭਾਗੀਦਾਰਾਂ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ |