ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਦੋ ਰੋਜ਼ਾ ਬਲਾਕ ਫ਼ਾਜ਼ਿਲਕਾ-1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਹੋਈ | ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਸੁਨੀਲ ਕੁਮਾਰ ਛਾਬੜਾ, ਸਮੂਹ ਸੀ.ਐੱਚ. ਟੀਜ਼ ਰਿਤੂ ਕਮਲ, ਪੂਰਨ ਸਿੰਘ, ਕੁਲਬੀਰ ਸਿੰਘ, ਗੀਤਾ ਛਾਬੜਾ ਵਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਬਲਾਕ ਸਿੱਖਿਆ ਅਫ਼ਸਰ ਸੁਨੀਲ ਕੁਮਾਰ ਛਾਬੜਾ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ 'ਚ ਅਹਿਮ ਸਥਾਨ ਹੈ ਤੇ ਹਰ ਵਿਦਿਆਰਥੀ ਨੂੰ ਖੇਡਾਂ 'ਚ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਬਲਾਕ ਫ਼ਾਜ਼ਿਲਕਾ-1 ਦੇ ਅਧਿਆਪਕਾਂ ਵਲੋਂ ਅਨੁਸ਼ਾਸਨ ਨਾਲ ਕਰਵਾਈਆਂ ਖੇਡਾਂ ਦੀ ਭਰਪੂਰ ਪ੍ਰਸੰਸਾ ਕੀਤੀ | ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਾਜ਼ਿਲਕਾ-1 ਸੁਨੀਲ ਕੁਮਾਰ ਛਾਬੜਾ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਾਜ਼ਿਲਕਾ-2 ਪ੍ਰਮੋਦ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਸਮਾਂ ਸਾਰਨੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕੌੜਿਆਂ ਵਾਲੀ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ | ਅੱਜ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਪਿੰਡ ਸਰਪੰਚ ਸ਼੍ਰੀਮਤੀ ਸੁਨੀਤਾ ਰਾਣੀ ਤੇ ਸਮੂਹ ਪੰਚਾਇਤ ਨੇ ਖੇਡ ਸਟੇਡੀਅਮ 'ਚ ਰਿਬਨ ਕੱਟ ਕੇ ਕਰਵਾਈ | ਇਨ੍ਹਾਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਨੇ ਭਾਗ ਲਿਆ ਹੈ ਤੇ ਹੁਣ ਬਲਾਕ ਪੱਧਰ 'ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ | ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਸੁਰਿੰਦਰ ਵਿਨਾਇਕ, ਸਤਿੰਦਰ ਕੁਮਾਰ, ਅਮਨਦੀਪ, ਰਮੇਸ਼ ਕੁਮਾਰ, ਅਸ਼ੋਕ ਕੁਮਾਰ, ਰਾਜ ਕੁਮਾਰ, ਨਵਦੀਪ ਕੌਰ, ਮਧੂ, ਸੁਭਾਸ਼ ਚੰਦਰ, ਦੀਪਕ ਕੁਮਾਰ, ਰਮੇਸ਼ ਕੰਬੋਜ, ਹਰਭਜਨ ਸਿੰਘ, ਅਮਰਦੀਪ ਬਤਰਾ, ਓਮ ਪ੍ਰਕਾਸ਼, ਮੰਗਾ ਸਿੰਘ, ਰਮੇਸ਼ ਚੰਦਰ, ਸੰਦੀਪ ਕੁਮਾਰ, ਰੇਨੂੰ ਮੋਂਗਾ, ਰਾਘਵ ਉਬਵੇਜਾ, ਸਾਹਿਲ ਪਰੂਥੀ, ਪਰਮਜੀਤ ਸਿੰਘ, ਜਸਕਰਨ ਸਿੰਘ, ਇੰਦਰਾਜ, ਗਿਆਨ ਦੇਵ, ਓਮ ਪ੍ਰਕਾਸ਼, ਰੁਪਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ |