05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਨਾਈ ਜਾਵੇਗੀ ਗਰੀਨ ਦੀਵਾਲੀ

ਅਜੀਤ ਡੈਸਕ 18-10-2025
ਅਬੋਹਰ, 17 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਵਲੋਂ ਇਲਾਕਾ ਵਾਸੀਆਂ ਲਈ ਨਿਵੇਕਲਾ ਉਪਰਾਲਾ ਕਰਦੇ ਹੋਏ ਇਸ ਸਾਲ ਫਿਰ ਤੋਂ ਗਰੀਨ ਦੀਵਾਲੀ ਮਨਾਈ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਅਜੀਮਗੜ੍ਹ ਅਤੇ ਡਾ.ਮਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਹਮੇਸ਼ਾ ਪਹਿਲ ਰਹੀ ਹੈ ਕਿ ਉਹ ਲੋਕਾਂ ਨੂੰ ਵਿਰਸੇ ਅਤੇ ਸਭਿਆਚਾਰ ਨਾਲ ਜੋੜ ਸਕਣ ਜਿਸ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਦੂਸ਼ਣ ਰਹਿਤ ਦੀਵਾਲੀ ਦੇ ਬਦਲ ਦੇ ਤੌਰ 'ਤੇ ਗਰੀਨ ਦੀਵਾਲੀ 20 ਅਕਤੂਬਰ ਸ਼ਾਮ 7 ਤੋਂ 10 ਵਜੇ ਤੱਕ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਮਨਾਈ ਜਾਵੇਗੀ ਜਿਸ ਵਿਚ ਲੋਕਾਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ | ਉਨ੍ਹਾਂ ਇਲਾਕਾ ਵਾਸੀਆਂ ਨੂੰ ਗਰੀਨ ਦੀਵਾਲੀ ਪ੍ਰੋਗਰਾਮ ਵਿਚ ਭਾਗ ਲੈਂਦੇ ਹੋਏ ਲੋਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ |
ਪਿਛਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਨੇ ਹਲਕਾ ਵਿਧਾਇਕ ਦੇ ਘਰ ਅੱਗੇ ਰੱਖਿਆ ਰੋਸ ਪ੍ਰਦਰਸ਼ਨ ਕੀਤਾ ਮੁਲਤਵੀ ਅਗਲੀ ਖ਼ਬਰ ਰਜਿੰਦਰਾ ਸਕੂਲ ਵਿਖੇ ਬੱਚਿਆਂ ਨੇ ਦੀਵਾਲੀ ਮੇਲੇ ਦੀਆਂ ਤਿਆਰੀਆਂ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।