05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਨੇ ਹਲਕਾ ਵਿਧਾਇਕ ਦੇ ਘਰ ਅੱਗੇ ਰੱਖਿਆ ਰੋਸ ਪ੍ਰਦਰਸ਼ਨ ਕੀਤਾ ਮੁਲਤਵੀ

ਅਜੀਤ ਡੈਸਕ 18-10-2025
ਫ਼ਾਜ਼ਿਲਕਾ, 17 ਅਕਤੂਬਰ (ਅਮਰਜੀਤ ਸ਼ਰਮਾ)- 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਜ਼ਿਲ੍ਹਾ ਆਗੂਆਂ ਨੇ ਫ਼ਾਜ਼ਿਲਕਾ ਵਿਖੇ ਮੀਟਿੰਗ ਕਰਨ ਉਪਰੰਤ 18 ਅਕਤੂਬਰ ਨੂੰ ਹਲਕਾ ਵਿਧਾਇਕ ਦੇ ਘਰ ਅੱਗੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਫ਼ਿਲਹਾਲ ਲਈ ਮੁਲਤਵੀ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਪ੍ਰੋ. ਜਸਕਰਨ ਸਿੰਘ ਨੇ ਕਿਹਾ ਕਿ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਦਾ ਦਬਾਅ ਮੰਨਦਿਆਂ ਪੰਜਾਬ ਸਰਕਾਰ ਨੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕ 'ਚ ਰੀਵਿਊ ਪਟੀਸ਼ਨ ਦਾਇਰ ਕਰਨ ਦੀ ਕਾਰਵਾਈ ਅਰੰਭ ਕਰ ਦਿੱਤੀ ਹੈ | ਸਰਕਾਰ ਦੁਆਰਾ ਜਲਦ ਹੀ ਰੀਵਿਊ ਦਾਇਰ ਕਰਨ ਦੀ ਉਮੀਦ ਹੈ ਜਿਸ ਕਰਕੇ ਉਹ ਹਲਕਾ ਪੱਧਰ 'ਤੇ ਇਸ ਪ੍ਰਦਰਸ਼ਨ ਨੂੰ ਮੁਲਤਵੀ ਕਰ ਰਹੇ ਹਨ | ਪ੍ਰੋ. ਰਜੀਵ ਕੁਮਾਰ ਨੇ ਕਿਹਾ ਕਿ ਸਰਕਾਰ ਤੋਂ ਰੀਵਿਊ ਦਾਇਰ ਕਰਾਉਣ ਨਾਲ ਹੀ ਉਨ੍ਹਾਂ ਦਾ ਸੰਘਰਸ਼ ਖ਼ਤਮ ਨਹੀਂ ਹੋਵੇਗਾ ਜਿੰਨੀ ਦੇਰ ਤੱਕ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਦਾ ਰੁਜ਼ਗਾਰ ਸੁਰੱਖਿਅਤ ਨਹੀਂ ਹੁੰਦਾ ਤੇ ਸਰਕਾਰ ਉਚੇਰੀ ਸਿੱਖਿਆ ਤੇ ਸਰਕਾਰੀ ਕਾਲਜਾਂ ਪ੍ਰਤੀ ਸੁਹਿਰਦ ਨਹੀਂ ਹੁੰਦੀ | ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਇਕੱਤਰਿਤ ਪ੍ਰੋਫ਼ੈਸਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਹੁਣ ਵੀ ਰੀਵਿਊ ਦਾਇਰ ਕਰਨ ਵਿਚ ਕੋਈ ਟਾਲ-ਮਟੋਲ ਕਰੇਗੀ ਤਾਂ ਉਹ ਪੰਜਾਬ ਭਰ ਵਿਚ ਤਿੱਖਾ ਸੰਘਰਸ਼ ਵਿੱਢਣਗੇ |
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਦੁਕਾਨਦਾਰਾਂ ਨਾਲ ਮੁਲਾਕਾਤ ਕਰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਨਾਈ ਜਾਵੇਗੀ ਗਰੀਨ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।