05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਸਵਨਾ ਨੇ ਦੁਕਾਨਦਾਰਾਂ ਨਾਲ ਮੁਲਾਕਾਤ ਕਰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ <br/>

ਅਜੀਤ ਡੈਸਕ 18-10-2025
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖ਼ੁਸ਼ੀਆਂ ਭਰਿਆ ਹੋਵੇ | ਵਿਧਾਇਕ ਸਵਨਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੌਸ਼ਨੀ ਤੇ ਸਜਾਵਟ ਨਾਲ ਭਰਪੂਰ ਹੁੰਦਾ ਹੈ ਅਤੇ ਬਾਜ਼ਾਰਾਂ ਵਿਚ ਖ਼ੂਬ ਰੌਣਕਾਂ ਲਗਦੀਆਂ ਹਨ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖ਼ੁਸ਼ੀਆਂ 'ਤੇ ਖੇੜੇ ਲੈ ਕੇ ਆਵੇ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਉਹ ਦੁਕਾਨਦਾਰਾਂ ਨੂੰ ਮਿਲ ਰਹੇ ਹਨ ਦੂਜੇ ਪਾਸੇ ਉਹ ਵਪਾਰੀ ਵਰਗ ਦੀਆਂ ਸਮੱਸਿਆਵਾਂ ਵੀ ਸੁਣ ਰਹੇ ਹਨ ਤਾਂ ਜੋ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ | ਇਸ ਮੌਕੇ ਟਰੇਡ ਵਿੰਗ ਦੇ ਪ੍ਰਧਾਨ ਲਵੀਸ਼ ਚਾਵਲਾ, ਸ਼ਹਿਰ ਦੇ ਬਲਾਕ ਪ੍ਰਧਾਨ ਸ਼ਿਵ ਜਜੋਰੀਆ, ਕਿ੍ਸ਼ਨ ਕੰਬੋਜ, ਯੋਗੇਸ਼ ਕੁਮਾਰ, ਸ਼ਾਮ ਲਾਲ ਗਾਂਧੀ, ਸੰਦੀਪ ਚਲਾਣਾ, ਬੰਸੀ ਸਾਮਾਂ, ਰਾਜਨ ਸੇਤੀਆ, ਬਿੱਟੂ ਸੇਤੀਆ, ਗੋਪਾਲ ਅਗਰਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਸਿਖਲਾਈ ਵਰਕਸ਼ਾਪ 'ਚ ਹਿੱਸਾ ਲੈ ਕੇ ਸਕੂਲ ਦਾ ਮਾਣ ਵਧਾਇਆ... ਅਗਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਨੇ ਹਲਕਾ ਵਿਧਾਇਕ ਦੇ ਘਰ ਅੱਗੇ ਰੱਖਿਆ ਰੋਸ ਪ੍ਰਦਰਸ਼ਨ ਕੀਤਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।