04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 18-10-2025
ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਹੈੱਡ ਕਾਂਸਟੇਬਲ ਰਾਮ ਸਿੰਘ ਪੁਲਿਸ ਪਾਰਟੀ ਸਮੇਤ ਭਾਰਤ ਮਾਲਾ ਰੋਡ ਨੇੜੇ ਪਿੰਡ ਸੀਡ ਫਾਰਮ ਵੱਲ ਗਸ਼ਤ 'ਤੇ ਜਾ ਰਹੇ ਸਨ ਉੱਥੇ ਰੇਲਵੇ ਪੁਲ ਦੇ ਥੱਲੇ ਦੋ ਨੌਜਵਾਨ ਖੜ੍ਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਇਕ ਮੋਮੀ ਕਾਗ਼ਜ਼ ਦਾ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਪਾਰਟੀ ਨੇ ਜਦੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ 7 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਜੀਤ ਸਿੰਘ ਉਰਫ਼ ਜੀਤਾ ਪੁੱਤਰ ਗੁਰਦਿਆਲ ਸਿੰਘ ਤੇ ਰਾਜ ਸਿੰਘ ਉਰਫ਼ ਰਾਜੂ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਸੀਡ ਫਾਰਮ ਪੱਕਾ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ- ਸਰਪੰਚ ਪਰਮਜੀਤ ਕੌਰ ਸੈਣੀ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਗੁਰੂ ਵੰਦਨ ਵਿਦਿਆਰਥੀ ਅਭਿਨੰਦਨ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।