04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ- ਸਰਪੰਚ ਪਰਮਜੀਤ ਕੌਰ ਸੈਣੀ <br/>

ਅਜੀਤ ਡੈਸਕ 18-10-2025
ਮੰਡੀ ਲਾਧੂਕਾ, 17 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤਿ ਜ਼ਰੂਰੀ ਹੈ, ਇਸ ਲਈ ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਇਸ ਦੇ ਨਾਲ-ਨਾਲ ਦੂਜਿਆਂ ਨੂੰ ਵੀ ਜਾਗਰੂਕ ਕਰਨਾ ਸਾਡਾ ਸਾਰੀਆਂ ਦਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਲੋਕਾਂ ਵਲੋਂ ਤਿਉਹਾਰਾਂ ਮੌਕੇ ਪਟਾਕੇ ਚਲਾਏ ਜਾਂਦੇ ਹਨ, ਸਾਨੂੰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਅਜਿਹਾ ਹੋਣ ਨਾਲ ਅਨੇਕਾਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਅਕਸਰ ਹੀ ਤਿਉਹਾਰਾਂ ਮੌਕੇ ਲੋਕਾਂ ਵਲੋਂ ਕਰੋੜਾ ਰੁਪਏ ਦੇ ਪਟਾਕੇ ਚਲਾਏ ਜਾਂਦੇ ਹਨ, ਜੋ ਧੰੂਆਂ ਬਣ ਕੇ ਹਵਾ 'ਚ ਉੱਡ ਜਾਂਦੇ ਹਨ ਜਿਸ ਨਾਲ ਹਵਾਵਾਂ ਜ਼ਹਿਰੀਲੀਆਂ ਤੇ ਵਾਤਾਵਰਨ ਦੂਸ਼ਿਤ ਹੁੰਦਾ ਹੈ |

ਪਿਛਲੀ ਖ਼ਬਰ ਘਰ ਤੋਂ ਲਾਪਤਾ ਹੋਈ ਮਹਿਲਾ ਦੀ ਲਾਸ਼ ਨਹਿਰ 'ਚੋਂ ਮਿਲੀ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।