05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 1 ਕਰੋੜ 6 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ <br/>

ਅਜੀਤ ਡੈਸਕ 20-10-2025
ਗੁਰੂਹਰਸਹਾਏ, ਪੰਜੇ ਕੇ ਉਤਾੜ, 19 ਅਕਤੂਬਰ (ਹਰਚਰਨ ਸਿੰਘ ਸੰਧੂ/ਪੱਪੂ ਸੰਧਾ)- ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਜ਼ਿਲ੍ਹੇ 'ਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੀ ਵੰਡ ਤਹਿਤ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਦੋਨਾ ਮੱਤੜ ਵਿਖੇ ਹੋਏ ਸਮਾਗਮ ਦੌਰਾਨ 226 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਰੀਬ 1.6 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ | ਇਹਨਾਂ ਲਾਭਪਾਤਰੀਆਂ ਵਿਚ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨ ਸ਼ਾਮਿਲ ਸਨ | ਇਸ ਮੌਕੇ ਤਹਿਸੀਲਦਾਰ ਬੀਰਕਰਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫ਼ੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖ਼ੁਸ਼ੀ ਅਤੇ ਦੁੱਖ ਵਿਚ ਆਪਣੇ ਕਿਸਾਨਾਂ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪੰਚਾਇਤਾਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ, 200 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਅਬੋਹਰ, ਫ਼ਾਜ਼ਿਲਕਾ ਮੁੱਖ ਮਾਰਗ ਦੇ ਦਰਖ਼ਤਾਂ 'ਤੇ ਚੱਲਿਆ ਆਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।