08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗਰੀਨ ਦੀਵਾਲੀ ਮਨਾਉਣ ਲਈ ਤਰਕਸ਼ੀਲ ਸੁਸਾਇਟੀ ਨੇ ਵੰਡੇ ਬੂਟੇ <br/>

ਅਜੀਤ ਡੈਸਕ 20-10-2025
ਗੁਰੂਹਰਸਹਾਏ, 19 ਅਕਤੂਬਰ (ਹਰਚਰਨ ਸਿੰਘ ਸੰਧੂ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਗੁਰੂਹਰਸਹਾਏ ਵਲੋਂ ਬੂਟੇ ਵੰਡ ਕੇ 'ਹਰੀ ਦੀਵਾਲੀ' ਮਨਾਉਣ ਦਾ ਹੋਕਾ ਦਿੱਤਾ ਗਿਆ ਜਿਸ ਨੂੰ ਲੋਕਾਂ ਨੇ ਬੂਟੇ ਪ੍ਰਾਪਤ ਕਰਕੇ ਭਰਵਾਂ ਹੁੰਗਾਰਾ ਦਿੱਤਾ | ਇਸ ਮੌਕੇ ਬੋਲਦਿਆਂ ਹੋਇਆਂ ਇਕਾਈ ਮੁਖੀ ਡਾ. ਅਵਤਾਰ ਦੀਪ ਨੇ ਦੱਸਿਆ ਕਿ ਹਰੀ ਦੀਵਾਲੀ ਮਨਾਉਣਾ ਅੱਜ ਸਮੇਂ ਦੀ ਵੱਡੀ ਤੇ ਜ਼ਰੂਰੀ ਲੋੜ ਹੈ ਤਾਂ ਕਿ ਅਸੀਂ ਆਪਣੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾ ਸਕੀਏ | ਇਸ ਲਈ ਸਾਨੂੰ ਪਟਾਕੇ ਨਹੀਂ ਚਲਾਉਣੇ ਚਾਹੀਦੇ ਸਗੋਂ ਵੱਧ ਤੋਂ ਵੱਧ ਪੁਸਤਕਾਂ ਪੜ੍ਹ ਕੇ ਦਿਮਾਗਾਂ ਨੂੰ ਰੌਸ਼ਨ ਕਰਨਾ ਚਾਹੀਦਾ ਹੈ | ਇਸ ਮੌਕੇ ਪੁਸਤਕ-ਪ੍ਰਦਰਸ਼ਨੀ ਲਗਾਈ ਗਈ ਅਤੇ ਹਰੀ ਦੀਵਾਲੀ ਦਾ ਹੋਕਾ ਦਿੰਦਾ ਹੋਇਆ ਇਕ ਹੱਥ-ਪਰਚਾ ਲੋਕਾਂ ਨੂੰ ਵੰਡਿਆ ਗਿਆ | ਜ਼ੋਨ ਪ੍ਰਧਾਨ ਪ੍ਰਵੀਨ ਜੰਡਵਾਲਾ ਨੇ ਕਿਹਾ ਕਿ 'ਹਰ ਮਨੁੱਖ ਲਾਵੇ ਇੱਕ ਰੁੱਖ' ਦੇ ਨਾਅਰੇ ਦੀ ਪੂਰਤੀ ਲਈ ਅਸੀਂ ਲੋਕਾਂ ਨੂੰ ਫਲਦਾਰ ਤੇ ਫੁੱਲਦਾਰ ਬੂਟੇ ਵੰਡੇ ਹਨ | ਇਸ ਸਮੇਂ ਮਾ. ਗੁਰਦੇਵ ਵਾਦੀਆਂ, ਮਾ. ਜਸਵਿੰਦਰ ਸਿੰਘ ਗੁਰੂਹਰਸਹਾਏ, ਮਾ. ਹਰਸਤਵਿੰਦਰ ਸਿੰਘ, ਕੁਲਦੀਪ ਸਿੰਘ ਸੈਦੇ ਕੇ, ਮਾ. ਇਕਬਾਲ ਲਖਮੀਰਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਬੁਲਾਰਿਆਂ ਨੇ ਇੱਕਜੁੱਟ ਹੋਣ ਦੀ ਉਠਾਈ ਆਵਾਜ਼ <br/> ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ... ਅਗਲੀ ਖ਼ਬਰ ਸੱਟਾਂ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।