10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਧਾਇਕ ਸਵਨਾ ਨੇ 25 ਲੱਖ ਦੀ ਲਾਗਤ ਨਾਲ ਅਰੋੜਵੰਸ਼ ਪਾਰਕ ਦੇ ਹਾਲ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 20-10-2025
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 25 ਲੱਖ ਦੀ ਲਾਗਤ ਨਾਲ ਸ੍ਰੀ ਅਰੋੜਵੰਸ਼ ਪਾਰਕ 'ਚ ਉਸਾਰੀ ਦਾ ਕੰਮ ਸ਼ੁਰੂ ਹੋਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਐਡਵੋਕੇਟ ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫ਼ਾਜ਼ਿਲਕਾ, ਪ੍ਰਧਾਨ ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਇੰਜੀ. ਬਾਬੂ ਲਾਲ ਅਰੋੜਾ ਤੇ ਚੇਅਰਮੈਨ ਐਡਵੋਕੇਟ ਰਿਤੇਸ਼ ਗਗਨੇਜਾ ਮੌਜੂਦ ਸਨ | ਇਸ ਮੌਕੇ ਬੋਲਦਿਆਂ ਵਿਧਾਇਕ ਫ਼ਾਜ਼ਿਲਕਾ ਨੇ ਦੱਸਿਆ ਕਿ ਸ੍ਰੀ ਅਰੋੜਵੰਸ਼ ਪਾਰਕ ਵਿਚ 25 ਲੱਖ ਦੀ ਲਾਗਤ ਨਾਲ ਹਾਲ ਬਣਾਇਆ ਜਾਣਾ ਹੈ | ਉਨ੍ਹਾਂ ਕਿਹਾ ਕਿ ਇਸ ਹਾਲ ਦੇ ਬਣਨ ਨਾਲ ਇਹ ਅਰੋੜਵੰਸ਼ ਸਭਾ ਆਪਣੀਆਂ ਮੀਟਿੰਗਾਂ ਵੀ ਕਰ ਸਕਦੇ ਹਨ | ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੇ ਜਾਤੀਵਾਦ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ਼ ਸਫ਼ਾਈ ਤੋਂ ਇਲਾਵਾ ਖੇਡ ਸਟੇਡੀਅਮ, ਪਾਰਕ, ਗਲੀਆਂ, ਨਾਲੀਆਂ ਤੇ ਸੜਕਾਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਮਿਲ ਸਕੇ | ਇਸ ਮੌਕੇ ਅਮਨ ਦੁਰੇਜਾ ਐਮ ਸੀ, ਸ਼ਿਵ ਜਜੋਰਿਆ ਬਲਾਕ ਪ੍ਰਧਾਨ, ਬੰਸੀ ਸਾਮਾਂ, ਲਵੀਸ਼ ਚਾਵਲਾ ਪ੍ਰਧਾਨ ਟਰੇਡ ਵਿੰਗ ਰਾਜਨ ਸੇਤੀਆ, ਬਿੱਟੂ ਸੇਤੀਆ ਵੀ ਮੌਜੂਦ ਸਨ |

ਪਿਛਲੀ ਖ਼ਬਰ ਮਾਰਕੀਟ ਕਮੇਟੀ ਅਬੋਹਰ ਅਧੀਨ ਆਉਂਦੀਆਂ 91 ਕਿੱਲੋਮੀਟਰ ਪੇਂਡੂ ਸੜਕਾਂ ਦੇ ਨਵੀਨੀਕਰਨ ਦਾ ਕੰਮ ਜ਼ੋਰਾਂ 'ਤੇ -ਚੇਅਰਮੈਨ ਉਪਕ... ਅਗਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।