04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੀਵਾਲੀ ਵਾਲੇ ਦਿਨ ਚੱਲੀ ਗੋਲੀ, 2 ਗੰਭੀਰ ਜ਼ਖਮੀ <br/>

ਅਜੀਤ ਡੈਸਕ 22-10-2025
ਜਲਾਲਾਬਾਦ, 21 ਅਕਤੂਬਰ (ਕਰਨ ਚੁਚਰਾ)-ਜਿੱਥੇ ਇਕ ਪਾਸੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਸ਼ਹਿਰ ਦੇ ਨਾਲ ਲਗਦੇ ਪਿੰਡ ਗੋਲੀ ਚੱਲਣ ਨਾਲ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਅਵਾਣ 'ਚ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਲੜਾਈ ਹੋ ਗਈ ਅਤੇ ਦੇਖਦਿਆਂ ਹੀ ਦੇਖਦਿਆਂ ਲੜਾਈ ਨੇ ਖ਼ੂਨੀ ਰੂਪ ਧਾਰ ਲਿਆ | ਇਕ ਧਿਰ ਵਲੋਂ ਦੂਜੀ ਧਿਰ ਦੇ ਵਿਅਕਤੀਆਂ 'ਤੇ ਗੋਲੀ ਚਲਾ ਦਿੱਤੀ | ਜਿਸ ਦੇ ਚਲਦਿਆਂ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਗੁਰੂਹਰਸਹਾਏ ਦੇ ਕਮਿਊਨਿਟੀ ਸੈਂਟਰ ਵਿਚ ਲਿਆਂਦਾ ਗਿਆ | ਜਿਨ੍ਹਾਂ ਦੀ ਨਾਜ਼ਕ ਹਾਲਤ ਦੇਖਦਿਆਂ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ | ਡਿਊਟੀ 'ਤੇ ਮੌਜੂਦ ਡਾ. ਸਚਿਨ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਕੋਲ ਲਵਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਕਲਗਾ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਲਿਆਂਦਾ ਗਿਆ ਸੀ | ਜਿਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਫ਼ਰੀਦਕੋਟ ਮੈਡੀਕਲ ਕਾਲਜ ਲਈ ਰੈਫ਼ਰ ਕਰ ਦਿੱਤਾ ਗਿਆ ਹੈ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐਸ.ਪੀ. ਰਾਜਬੀਰ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਵਲੋਂ ਮੌਕੇ 'ਤੇ ਪੁੱਜ ਕੇ ਸਾਰੀ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਮੁਲਜ਼ਮ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ 'ਯੇ ਦੀਵਾਲੀ ਹੈਲਮਟ ਵਾਲੀ' ਮੁਹਿੰਮ ਤਹਿਤ ਸੰਸਥਾ ਮਯੰਕ ਫਾਊਾਡੇਸ਼ਨ ਨੇ ਹੈਲਮਟ ਵੰਡੇ <br/> ਅਗਲੀ ਖ਼ਬਰ ਪਿੰਡ ਰਟੌਲ ਬੇਟ ਵਿਖੇ 32 ਏਕੜ ਜ਼ਮੀਨ ਦੀ ਕੋਈ ਬੋਲੀ ਨਹੀਂ ਹੋਈ-ਸਰਪੰਚ ਅਤੇ ਨੰਬਰਦਾਰ ਨੇ ਕੀਤਾ ਸਪੱਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।