15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਰਬੱਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੰਬਲ ਤੇ ਮਿਠਾਈਆਂ ਵੰਡੀਆਂ <br/>

ਅਜੀਤ ਡੈਸਕ 23-10-2025
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)- ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ.ਪੀ. ਸਿੰਘ ਉਬਰਾਏ ਦੀ ਰਹਿਨੁਮਾਈ ਹੇਠ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ 'ਚ ਸਭ ਤੋਂ ਮੋਹਰੇ ਹੋ ਕੇ ਲੋੜਵੰਦਾਂ ਦੀ ਮਦਦ ਕਰਕੇ ਆਪਣਾ ਫ਼ਰਜ਼ ਨਿਭਾ ਰਹੀ ਹੈ | ਦੀਵਾਲੀ ਮੌਕੇ ਟਰੱਸਟ ਦੀ ਫ਼ਿਰੋਜ਼ਪੁਰ ਯੂਨਿਟ ਵਲੋਂ ਪਿੰਡ ਟੱਲੀ ਗ਼ੁਲਾਮ ਤੇ ਬੁੱਗੇ ਵਾਲਾ ਦੀਆਂ ਬਹਿਕਾ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੂਰੀ ਤਰ੍ਹਾਂ ਪ੍ਰਭਾਵਿਤ ਘਰਾਂ 'ਚ ਜਾ ਕੇ ਕੰਬਲ, ਮਿਠਾਈਆਂ ਤੇ ਫਲ ਵੰਡ ਕੇ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕਪੜੇ ਤੋਂ ਬਣੇ ਥੈਲੇ ਵੰਡੇ ਗਏ | ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਆਪਣੇ ਸੰਬੋਧਨ 'ਚ ਲੋਕਾਂ ਨੂੰ ਪ੍ਰਦੂਸ਼ਿਤ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦੇ ਹੋਏ ਸਭ ਨੂੰ ਪਵਿੱਤਰ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਤੇ ਇੰਚਾਰਜ ਜ਼ੀਰਾ ਬਲਵਿੰਦਰ ਕੌਰ ਲੌਹੁਕੇ, ਮਹਾਂਵੀਰ ਸਿੰਘ ਮੈਂਬਰ, ਰਾਮ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਆਰਥਿਕ ਸਹਾਇਤਾ ਤੇ ਸਮੱਗਰੀ ਨਿਰੰਤਰ ਵੰਡ ਰਹੇ ਹਾਂ- ਕਰਨੈਲ ਸਿੰਘ ਪੀਰ ਮੁਹੰਮਦ <br/> ਅਗਲੀ ਖ਼ਬਰ 29 ਨੂੰ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਪ੍ਰਦਰਸ਼ਨ ਕਰ ਕੇ ਪੁਤਲੇ ਫੂਕੇ ਜਾਣਗੇ- ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।