15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ ਦੀ ਸਿੱਖਿਆ ਕ੍ਰਾਂਤੀ ਅਤੇ ਸਿੱਖਿਆ ਸੁਧਾਰ ਦੇ ਦਾਅਵੇ ਹੋ ਰਹੇ ਖੋਖਲੇ ਸਾਬਤ- ਕੰਬੋਜ

ਅਜੀਤ ਡੈਸਕ 23-10-2025
ਮੱਲਾਂਵਾਲਾ, 22 ਅਕਤੂਬਰ (ਸਰਜਨ ਸਿੰਘ ਸੰਧੂ)- ਪੰਜਾਬ ਦੀ ਆਪ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਾਮ 'ਤੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਆਰਜ਼ੀ ਡਿਊਟੀਆਂ 'ਤੇ ਲਗਾ ਕੇ ਸਿੱਖਿਆ ਨੂੰ ਨਿਘਾਰ ਵੱਲ ਧੱਕਿਆ ਹੋਇਆ ਹੈ | ਅਧਿਆਪਕ ਆਗੂਆਂ ਦੀਪਕ ਕੰਬੋਜ, ਸ਼ਲਿੰਦਰ ਕੰਬੋਜ, ਸੰਦੀਪ ਕੰਬੋਜ, ਪ੍ਰਦੀਪ ਕੰਬੋਜ ਤੇ ਸੁਮਿਤ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੀਰਾ ਤਹਿਸੀਲ ਵਿਚ ਅਧਿਆਪਕਾਂ ਦੀਆਂ ਗੈਰ ਵਿਭਾਗੀ ਡਿਊਟੀਆਂ, ਜਿਵੇਂ ਕਿ ਪਰਾਲੀ ਸਾੜਨ 'ਤੇ ਪਾਬੰਦੀ ਲਗਾਉਣ, ਫਲੱਡ ਕੰਟਰੋਲ, ਆਦਿ ਲਗਾ ਕੇ ਸਿੱਖਿਆ ਦੇ ਅਧਿਕਾਰ ਐਕਟ 2009 ਦੀ ਉਲੰਘਣਾ ਕੀਤੀ ਜਾ ਰਹੀ ਹੈ | ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਨੇ ਬਿਆਨ ਦਿੱਤਾ ਸੀ ਕਿ ਕਿਸੇ ਵੀ ਅਧਿਆਪਕ ਤੋਂ ਪੜ੍ਹਾਉਣ ਤੋਂ ਬਿਨਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ ਜਦਕਿ ਅਧਿਆਪਕ ਨੂੰ ਗੈਰ ਵਿਭਾਗੀ ਡਿਊਟੀਆਂ ਲਗਾਇਆ ਜਾ ਰਿਹਾ ਹੈ ਤੇ ਪੜ੍ਹਾਉਣ ਨਹੀਂ ਦਿੱਤਾ ਜਾ ਰਿਹਾ | ਅਧਿਆਪਕ ਆਗੂਆਂ ਜਲਦੀ ਹੀ ਜ਼ੀਰਾ ਤੇ 43 ਫ਼ਿਰੋਜ਼ਪੁਰ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੀ ਗੱਲ ਆਖੀ |
ਪਿਛਲੀ ਖ਼ਬਰ ਦੇਸ਼ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਟਾਕਾ ਫ਼ੈਕਟਰੀਆਂ ਬੰਦ ਹੋਣੀ ਚਾਹੀਦੀਆਂ-ਕਿਸਾਨ ਆਗੂ <br/> ਅਗਲੀ ਖ਼ਬਰ ਹੜ੍ਹਾਂ ਪ੍ਰਭਾਵਿਤ ਲੋਕਾਂ ਨੂੰ ਭਾਜਪਾ ਆਗੂਆਂ ਨੇ ਰਾਸ਼ਨ ਸਮੱਗਰੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।