ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਭਰ ਵਿਚ ਝੋਨੇ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਕਿਸਾਨਾਂ ਵਲੋਂ ਪੁੱਤਾ ਵਾਂਗੂ ਪਾਲੀ ਗਈ ਆਪਣੀ ਫ਼ਸਲ ਨੂੰ ਕੱਟ ਕੇ ਵੇਚਣ ਲਈ ਆਪਣੇ ਨਾਲ ਲੱਗਦੀਆਂ ਮੰਡੀਆਂ ਤੇ ਫੋਕਲ ਪੁਆਇੰਟਾਂ 'ਚ ਲਿਆਂਦਾ ਜਾ ਰਿਹਾ ਹੈ | ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੋਇਆ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸੈਕਟਰੀ ਕ੍ਰਿਸ਼ਨ ਲਾਲ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੀਆਂ ਤਿਆਰੀਆਂ ਮੁਕੰਮਲ ਹਨ | ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਪਰੇਸ਼ਾਨੀ ਨਾ ਆਵੇ ਉਸ ਨੂੰ ਦੇਖਦਿਆਂ ਕਿਸਾਨ 17 ਨਮੀ ਵਾਲਾ ਝੋਨਾ ਹੀ ਮੰਡੀਆਂ 'ਚ ਲਿਆਉਣ | ਉਨ੍ਹਾਂ ਕਿਹਾ ਕਿ ਅਕਸਰ ਦੇਖਣ ਨੂੰ ੂ ਮਿਲ ਰਿਹਾ ਹੈ ਕਿ ਕਿਸਾਨ ਵੀਰ 20 ਤੋਂ 24 ਨਮੀ ਵਾਲਾ ਝੋਨਾ ਵੇਚਣ ਲਈ ਮੰਡੀਆਂ ਵਿਚ ਲਿਆ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 17 ਨਮੀ ਤੋਂ ਵੱਧ ਵਾਲਾ ਝੋਨਾ ਮੰਡੀਆਂ ਵਿਚ ਨਹੀਂ ਲਿਆਉਣਾ ਦਿੱਤਾ ਜਾਵੇਗਾ |