15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵੱਖ-ਵੱਖ ਥਾੲੀਂ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 23-10-2025
ਫਿਰੋਜ਼ਪੁਰ, 22 ਅਕਤੂਬਰ (ਸੁਖਵਿੰਦਰ ਸਿੰਘ)- ਕਲਾ ਦੇ ਸਿਰਜਣਹਾਰ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਗੁਰਦੁਆਰਾ ਨਿਹੰਗ ਸਿੰਘ ਵਾਲਾ ਅੰਦਰੂਨ ਬਗ਼ਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਭਾਈ ਸਾਹਿਬ ਭਾਈ ਲਾਲੋ ਜੀ ਕਾਰੀਗਰ ਸੁਸਾਇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿਚ ਅਖੰਡ ਪਾਠ ਦੇ ਅੱਜ ਭੋਗ ਸਵੇਰੇ 10 ਵਜੇ ਪਾਏ ਗਏ | ਭੋਗ ਤੋਂ ਉਪਰੰਤ ਭਾਈ ਗੁਰਮਿਲਾਪ ਸਿੰਘ, ਭਾਈ ਰਮਨਦੀਪ ਸਿੰਘ ਹਜ਼ੂਰ ਰਾਗੀ ਗੁਰਦੁਆਰਾ ਸਾਰਾਗੜ੍ਹੀ ਸਾਹਿਬ, ਕੀਰਤਨ ਦਰਬਾਰ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ (ਪਾਤਸ਼ਾਹੀ ਦਸਵੀਂ), ਢਾਡੀ ਜਥਾ ਬਾਬਾ ਬੋਹੜ ਸਿੰਘ ਬਾਰੇ ਕੇ ਆਦਿ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ | ਅੰਤ 'ਚ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਭਾਈ ਸਾਹਿਬ ਭਾਈ ਲਾਲੋ ਜੀ ਕਾਰੀਗਰ ਸੁਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਸੁਖਦੇਵ ਸਿੰਘ ਖ਼ਜ਼ਾਨਚੀ, ਕਰਨੈਲ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਨਾਗੀ, ਸੁਖਦੇਵ ਸਿੰਘ ਭੁੱਲਰ, ਲਖਵਿੰਦਰ ਸਿੰਘ, ਅਵਤਾਰ ਸਿੰਘ, ਬਾਬਾ ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਨਰਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |
ਫਿਰੋਜ਼ਪੁਰ, (ਸੁਖਵਿੰਦਰ ਸਿੰਘ) -ਸਿਰਜਣਹਾਰ, ਸ਼ਿਲਪਕਲਾ ਦੇ ਮਾਹਿਰ ਤੇ ਉਦਯੋਗਾਂ ਦੇ ਆਦਿ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਬਾਬਾ ਵਿਸ਼ਵਕਰਮਾ ਮੰਦਿਰ ਅੰਮਿ੍ਤਸਰੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਮਨਾਇਆ ਗਿਆ ਜਿਸ ਵਿਚ ਆਪ ਦੇ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਭਾਜਪਾ ਦੇ ਹੀਰਾ ਸੋਢੀ ਮੁੱਖ ਮਹਿਮਾਨ ਵਲੋਂ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ | ਬਾਬਾ ਵਿਸ਼ਵਕਰਮਾ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਬਾਬਾ ਵਿਸ਼ਵਕਰਮਾ ਯੂਨੀਅਨ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ 'ਚ ਅਖੰਡ ਪਾਠ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ, ਭਾਈ ਸਾਹਿਬ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਬਾਬਾ ਵਿਸ਼ਵਕਰਮਾ ਮੰਦਰ, ਭਾਈ ਸਾਹਿਬ ਭਾਈ ਸੁਖਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਜ਼ਾਮਨੀ ਸਾਹਿਬ (ਵਜੀਦਪੁਰ) ਨੇ ਰਸਭਿੰਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਢਾਡੀ ਜਥਾ ਭਾਈ ਸੁਰਜੀਤ ਸਿੰਘ ਸੰਘਾ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਰਹੀਮਪੁਰ ਜਲੰਧਰ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਰੂਹਾਨੀਅਤ ਨਾਲ ਜੋੜਿਆ | ਪ੍ਰਧਾਨ ਸੁਖਵਿੰਦਰ ਸਿੰਘ ਨੇ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਸਿੱਧੂ, ਇੰਦਰਜੀਤ ਸਿੰਘ ਮੋਂਗਾ, ਚੇਅਰਮੈਨ ਸੁਖਦੇਵ ਸਿੰਘ, ਕੈਸ਼ੀਅਰ ਨਿਰਮਲ ਸਿੰਘ, ਨਿਰੰਜਨ ਸਿੰਘ ਗੁਰਮੀਤ ਸਿੰਘ ਪਿੱਪਲ ਸਹੋਤਾ, ਕਿੱਕਰ ਸਹੋਤਾ, ਗੱਬਰ ਗਿੱਲ, ਬਿੱਟੂ ਭੰਡਾਰੀ, ਅਸ਼ੋਕ ਭੰਡਾਰੀ, ਬਲਦੇਵ ਸਿੰਘ ਭੰਡਾਰੀ, ਪ੍ਰਧਾਨ ਚਰਨਜੀਤ ਸਿੰਘ, ਲਖਵਿੰਦਰ ਸਿੰਘ, ਲਾਲ ਸਿੰਘ, ਬੇਅੰਤ ਸਿੰਘ ਮੋਨੂੰ ਸਿੰਘ, ਬਿੱਲਾ ਸਿੰਘ, ਗੁਰਪ੍ਰੀਤ ਸਿੰਘ, ਸੋਨੂੰ ਸਿੰਘ, ਦੇਸ ਰਾਜ, ਗੁਰਦੇਵ ਸਿੰਘ, ਬੋਹੜ ਸਿੰਘ ਤੇ ਯੂਨੀਅਨ ਮੈਂਬਰ ਹਾਜ਼ਰ ਸਨ |
ਫਿਰੋਜ਼ਪੁਰ, (ਸੁਖਵਿੰਦਰ ਸਿੰਘ)- ਬਾਬਾ ਵਿਸ਼ਵਕਰਮਾ ਜੀ ਦੇ ਅਵਤਾਰ ਦਿਹਾੜੇ ਮੌਕੇ ਸਰਦਾਰ ਪਗੜੀ ਸੈਂਟਰ ਵਾਣ ਬਾਜ਼ਾਰ ਫਿਰੋਜ਼ਪੁਰ ਸ਼ਹਿਰ ਦੇ ਸਹਿਯੋਗੀ ਨਾਲ ਇੰਟਰਨੈਸ਼ਨਲ ਦਸਤਾਰ ਕੋਚ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਥਿੰਦ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਬਾਬਾ ਵਿਸ਼ਵਕਰਮਾ ਮੰਦਰ ਅੰਮਿ੍ਤਸਰੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆ ਗਿਆ | ਗੁਰਦੀਪ ਸਿੰਘ ਥਿੰਦ ਨੇ ਦੱਸਿਆ ਹੈ ਕਿ ਅੱਜ ਦੀ ਨੌਜਵਾਨ ਪੀੜੀ ਸਿੱਖੀ ਤੋਂ ਦੂਰ ਹੁੰਦੀ ਜਾ ਰਹੀ ਹੈ | ਨੌਜਵਾਨ ਸਭਾ ਨੂੰ ਮੁੜ ਸਿੱਖੀ ਸਰੂਪ ਵਿਚ ਲਿਆਉਣ ਲਈ ਸਰਦਾਰ ਪਗੜੀ ਸੈਂਟਰ ਵਾਣ ਬਾਜ਼ਾਰ ਫਿਰੋਜ਼ਪੁਰ ਸ਼ਹਿਰ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ, ਪਿੰਡਾਂ ਵਿਚ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਸਿੱਖੀ ਨਾਲ ਜੁੜਨ ਵਾਲੇ ਨੌਜਵਾਨਾਂ ਨੂੰ ਦਸਤਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਟਰਨੈਸ਼ਨਲ ਦਸਤਾਰ ਕੋਚ ਗੁਰਦੀਪ ਸਿੰਘ ਥਿੰਦ ਤੇ ਹਰਪ੍ਰੀਤ ਸਿੰਘ ਹੈਪੀ ਨੇ ਦਸਤਾਰ ਸਿਖਲਾਈ ਕੈਂਪ ਵਿਚ 50 ਨੌਜਵਾਨਾਂ ਤੇ ਬੱਚਿਆਂ ਨੂੰ ਦਸਤਾਰਾਂ ਸਜਾਈਆਂ |
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ/ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਵਿਖੇ ਸ਼ਿਲਪ ਕਲਾ ਦੇ ਮੋਢੀ ਅਤੇ ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਸੇਵਾ ਸੋਸਾਇਟੀ ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਅਖੰਡ ਪਾਠ ਦਾ ਭੋਗ ਪਾਇਆ ਗਿਆ | ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਸਮਾਗਮ ਮੌਕੇ ਹਲਕਾ ਫ਼ਿਰੋਜਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮੇਂ ਸੰਬੋਧਨ ਕਰਦੇ ਹੋਏ ਵਿਧਾਇਕ ਦਹੀਯਾ ਨੇ ਸਮੂਹ ਕਿਰਤੀਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਅਵਤਾਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਇਸ ਸਮੇਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਾ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਬਲਵੰਤ ਸਿੰਘ ਭੰਗਰਾ ਤੇ ਭੁਪਿੰਦਰ ਸਿੰਘ ਕਲਸੀ ਪ੍ਰਧਾਨ ਰਾਮਗੜ੍ਹੀਆ ਸੋਸਾਇਟੀ, ਲਖਵੀਰ ਸਿੰਘ ਪੰਜਾਬ ਵਾਲੇ ਆਦਿ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਦਕਿ ਇਸ ਸਮੇਂ ਰੂਪ ਲਾਲ ਵੱਤਾ, ਹਰਪ੍ਰੀਤ ਸਿੰਘ ਕਲਸੀ ਚੇਅਰਮੈਨ ਮਾਰਕੀਟ ਕਮੇਟੀ, ਮੱਖਣ ਸਿੰਘ ਝਿਉਂਟ, ਰਾਜਿੰਦਰ ਛਾਬੜਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ, ਜਥੇ: ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਬਲਦੇਵ ਸਿੰਘ ਬਰਾੜ ਉਪ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਬਲਵੰਤ ਸਿੰਘ ਕਲਸੀ, ਦੇਸ ਰਾਜ ਆਹੂਜਾ, ਭਜਨ ਸਿੰਘ ਸਿਆਣ, ਜਗਦੀਪ ਸਿੰਘ ਬਰਾੜ ਕੌਂਸਲਰ, ਰਾਕੇਸ਼ ਕੁਮਾਰ ਕਾਇਤ ਕੌਂਸਲਰ, ਕੰਵਲਪ੍ਰੀਤ ਸਿੰਘ ਘੱਲ ਖ਼ੁਰਦ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਸਭਾ, ਕੁਲਵੀਰ ਸਿੰਘ ਇੱਟਾਂਵਾਲੀ, ਬਲਵੰਤ ਸਿੰਘ ਕਲਸੀ, ਪਰਮਿੰਦਰ ਸਿੰਘ ਚੌਹਾਨ, ਤਰਸੇਮ ਵੱਤਾ, ਗੁਲਸ਼ਨ ਮਹਿਰਾਣਾ, ਰਾਜਿੰਦਰਪਾਲ ਸਿੰਘ, ਕਰਮਜੀਤ ਸਿੰਘ ਕਲਸੀ, ਮੱਖਣ ਸਿੰਘ ਬੱਬਲੂ ਵਰਕਸ ਵਾਲੇ, ਗੁਰਦੀਪ ਸਿੰਘ ਦੀਪਾ ਘੜਿਆਲ, ਅਮਰ ਸਿੰਘ ਗੱਬੀ, ਜਸਮੇਲ ਸਿੰਘ ਕਲਸੀ, ਗੁਰਚਰਨ ਸਿੰਘ ਸੈਂਭੀ, ਨਿਰਮਲ ਸਿੰਘ ਕਲਸੀ, ਇਕਬਾਲ ਸਿੰਘ ਬਿਜਲੀ ਵਾਲੇ, ਭੁਪਿੰਦਰ ਸਿੰਘ ਕੋਰੇ ਵਾਲੇ, ਨਛੱਤਰ ਸਿੰਘ ਆਦਿ ਮੌਜੂਦ ਸਨ |
ਜ਼ੀਰਾ, (ਪ੍ਰਤਾਪ ਸਿੰਘ ਹੀਰਾ)- ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਜ਼ੀਰਾ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮੂਹ ਮਿਸਤਰੀ ਭਾਈਚਾਰੇ ਵਲੋਂ ਮੌਜਦੀਨ ਰੋਡ ਵਿਖੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਇੰਟਰਨੈਸ਼ਨਲ ਪੰਥਕ ਢਾਡੀ ਜਥਾ ਗਿਆਨੀ ਗੁਰਭੇਜ ਸਿੰਘ ਗਾਫਿਲ, ਪਿਆਰਾ ਸਿੰਘ ਆਹਲਾ, ਮਨਜੀਤ ਕੌਰ, ਫਤਿਹਦੀਪ ਸਿੰਘ, ਮਲਕ ਸਿੰਘ ਕਵੀਸ਼ਰੀ ਜਥਿਆਂ ਵਲੋਂ ਬਾਬਾ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਹਲਕਾ ਵਿਧਾਇਕ ਨਰੇਸ਼ ਕਟਾਰੀਆ, ਅਵਤਾਰ ਸਿੰਘ ਜ਼ੀਰਾ ਸੀਨੀਅਰ ਭਾਜਪਾ ਆਗੂ, ਵਿਸ਼ੇਸ਼ ਤੌਰ 'ਤੇ ਸਮਾਗਮ 'ਚ ਹਾਜ਼ਰ ਹੋਏ | ਇਸ ਮੌਕੇ ਆਏ ਹੋਏ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਈ ਕੁਲਦੀਪ ਸਿੰਘ ਮਾਣਕ ਵਲੋਂ ਨਿਭਾਈ ਗਈ | ਇਸੇ ਦੌਰਾਨ ਸੰਗਤਾਂ 'ਚ ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਵਿਸ਼ਵਕਰਮਾ, ਗ੍ਰੰਥੀ ਅਨੂਪ ਸਿੰਘ, ਅਨੋਖ ਸਿੰਘ, ਮੰਗਲ ਸਿੰਘ ਆਰੇਵਾਲੇ, ਦਰਸ਼ਨ ਸਿੰਘ ਠੇਕੇਦਾਰ, ਚੰਦ ਸਿੰਘ ਉਮਰੀਆਣਾ, ਜਥੇਦਾਰ ਮੰਗਲ ਸਿੰਘ, ਸੰਤੋਖ ਸਿੰਘ ਪ੍ਰਧਾਨ, ਜੱਸਾ ਸਿੰਘ ਰਾਮਗੜ੍ਹੀਆ ਸੰਸਥਾ, ਅਜੈਬ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਗੁਰਪ੍ਰੀਤ ਸਿੰਘ ਗੋਰਾ ਆਪ ਆਗੂ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਸੁਖਦੇਵ ਸਿੰਘ ਵਕੀਲਾਂ ਵਾਲਾ, ਚਰਨਜੀਤ ਮੋਟਰਾਂ ਵਾਲੇ, ਬਲਵਿੰਦਰ ਸਿੰਘ ਉੱਪਲ ਸਾਬਕਾ ਚੇਅਰਮੈਨ, ਹਰੀਸ਼ ਤਾਂਗੜਾ ਐਮ.ਸੀ., ਮਾਸਟਰ ਜੁਗਰਾਜ ਸਿੰਘ, ਸੰਜੀਵ ਕੁਮਾਰ ਚੇਅਰਮੈਨ ਸੁਖਮਨੀ ਹਸਪਤਾਲ, ਪਾਲ ਸਿੰਘ, ਡਾ. ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਗੁਰਭਗਤ ਸਿੰਘ ਗੋਰਾ ਐਮ.ਸੀ., ਕੁਲਦੀਪ ਸਿੰਘ ਤੱਗੜ, ਬਾਬਾ ਅਜੀਤ ਸਿੰਘ ਮਿਗਲਾਨੀ ਪ੍ਰਧਾਨ ਹਜ਼ੂਰ ਸਾਹਿਬ ਯਾਤਰਾ ਕਮੇਟੀ ਆਦਿ ਸੰਗਤਾਂ 'ਚ ਹਾਜ਼ਰ ਸਨ |
ਮਮਦੋਟ 22 ਅਕਤੂਬਰ (ਸੁਖਦੇਵ ਸਿੰਘ ਸੰਗਮ)-ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਗੁਰਦੁਆਰਾ ਵਿਸ਼ਵਕਰਮਾ ਸਭਾ ਮਮਦੋਟ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਕਥਾ ਵਾਚਕਾਂ ਨੇ ਬਾਬਾ ਜੀ ਦੀ ਜੀਵਨੀ 'ਤੇ ਚਾਨਣ ਪਾਇਆ | ਪ੍ਰਬੰਧਕਾਂ ਵਲੋਂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ, ਪ੍ਰਧਾਨ ਨਗਰ ਪੰਚਾਇਤ ਮਮਦੋਟ ਉਪਿੰਦਰ ਸਿੰਧੀ, ਡਾਕਟਰ ਨਿਰਵੈਰ ਸਿੰਘ ਸਿੰਧੀ, ਹਰਜਿੰਦਰ ਸਿੰਧੀ, ਐਮ.ਸੀ. ਬਾਬਾ ਦਲਜੀਤ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਐਮ. ਸੀ. ਸੁਰਿੰਦਰ ਕੁਮਾਰ ਸੋਨੂੰ ਸੇਠੀ, ਪੱਤਰਕਾਰਾਂ ਤੇ ਸਮਾਜ ਸੇਵੀ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਰੋਲਾ ਸਿੰਘ, ਅਜੀਤ ਸਚਦੇਵਾ, ਸੋਹਣ ਸਿੰਘ, ਕਾਲਾ ਪੰਡਿਤ, ਜੋਹਨ ਸਿੰਘ, ਖਜਾਨ ਸਿੰਘ, ਲਵਪ੍ਰੀਤ ਲਵ ਮਮਦੋਟ, ਓਮ ਪ੍ਰਕਾਸ਼ ਨਿੱਕਾ, ਦਰਸ਼ਨ ਸਿੰਘ, ਪਰਮਜੀਤ ਸਿੰਘ ਸਾਧਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਮੇਸ਼ਾ ਅਕਾਲੀ ਦਲ ਨੇ ਹੀ ਕੀਤੀ ਹੈ-ਹੈਰੀ ਸੰਧੂ <br/> ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ 'ਤੇ ਲੱਗੇ ਕੈਂਪ 'ਚ 50 ਯੂਨਿਟ ਹੋਇਆ ਖ਼ੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।