16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਪ੍ਰਵਾਸੀਆਂ ਨੇ ਕੀਤੀ ਗੁੰਡਾਗਰਦੀ

ਅਜੀਤ ਡੈਸਕ 23-10-2025

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ/ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਅੰਦਰ ਦੀਵਾਲੀ ਮੌਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੇ ਕੀਤੇ ਦਾਅਵਿਆਂ ਦੇ ਦੂਸਰੇ ਪਾਸੇ ਕੁੱਝ ਪ੍ਰਵਾਸੀਆਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੁਰਸਿੱਖ ਪਰਿਵਾਰ ਦੇ ਘਰ ਗੁਆਂਢ ਵਿਚ ਰਹਿੰਦੇ ਪ੍ਰਵਾਸੀਆਂ ਵਲੋਂ ਇੱਟਾਂ ਰੋੜ੍ਹਿਆ ਦਾ ਮੀਂਹ ਵਰ੍ਹਾਉਣ ਅਤੇ ਬੁਰੀ ਤਰ੍ਹਾਂ ਭੰਨਤੋੜ ਕਰਨ ਤੋਂ ਇਲਾਵਾ ਗੁਰਸਿੱਖ ਬੀਬੀ ਦੇ ਕਕਾਰਾਂ ਦੀ ਬੇਅਦਬੀ ਵੀ ਕੀਤੀ ਗਈ ਦੱਸੀ ਜਾ ਰਹੀ ਹੈ। ਇਸ ਹਮਲੇ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਫ਼ਿਰੋਜ਼ਪੁਰ ਦੇ ਦੁਲਚੀ ਕੇ ਰੋਡ 'ਤੇ ਵਾਪਰੀ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਈ ਹੈ। ਗੱਲਬਾਤ ਦੌਰਾਨ ਪੀੜਤ ਪਰਿਵਾਰ ਦੀ ਮਹਿਲਾ ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਘਰ ਦੀ ਛੱਤ ਉੱਪਰ ਪਟਾਕੇ ਚਲਾ ਰਹੇ ਸਨ ਕਿ ਥੱਲੇ ਰਹਿੰਦੇ ਕੁੱਝ ਪ੍ਰਵਾਸੀ ਨੌਜਵਾਨ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਫਿਰ 20-25 ਮੁੰਡੇ ਬੁਲਾ ਉਨ੍ਹਾਂ ਦੇ ਘਰ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ। ਇਨਾਂ ਹੀ ਨਹੀਂ ਘਰ ਦੀ ਇਕ ਔਰਤ ਦੇ ਕਕਾਰਾਂ ਦੀ ਬੇਅਦਬੀ ਵੀ ਕੀਤੀ ਗਈ ਤੇ ਸ੍ਰੀ ਸਾਹਿਬ ਵੀ ਤੋੜੀ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਉਹ ਪੁਲਿਸ ਨੂੰ ਵੀ ਇਤਲਾਹ ਦੇ ਚੁੱਕੇ ਹਨ ਪਰ ਹਾਲੇ ਤੱਕ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਜਦੋਂ ਇਸ ਘਟਨਾ ਨੂੰ ਲੈ ਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਡੀ.ਐਸ.ਪੀ. ਸੁਖਵਿੰਦਰ ਸਿੰਘ ਨੇ ਕਿਹਾ ਇਸ ਮਾਮਲੇ ਵਿਚ ਪਰਿਵਾਰ ਵਲੋਂ ਜੋ ਬਿਆਨ ਦਰਜ ਕਰਾਏ ਜਾਣਗੇ, ਉਸ ਦੇ ਤਹਿਤ ਕਾਰਵਾਈ ਕਰ ਪਰਿਵਾਰ ਨੂੰ ਇਨਸਾਫ਼ ਜ਼ਰੂਰ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਪਠਲਾਵਾ ਸੰਸਥਾ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ ਪਿੰਡ ਹੀਓ ਦੇ ਸੁੱਕੇ ਛੱਪੜ ਵਿਚ ਖੜ੍ਹੇ ਨਾੜ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।