22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ਹਿਰ 'ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਇਕ ਜ਼ਖਮੀ

ਅਜੀਤ ਡੈਸਕ 24-10-2025
ਫਿਰੋਜ਼ਪੁਰ, 23 ਅਕਤੂਬਰ (ਸੁਖਵਿੰਦਰ ਸਿੰਘ)- ਸ਼ਹਿਰ ਦੀ ਦਾਣਾ ਮੰਡੀ ਦੇ ਨੇੜੇ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ | ਇਸ ਦੌਰਾਨ ਇਕ ਵਿਅਕਤੀ ਦੇ ਪੈਰ ਵਿਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ | ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪੀੜਤ ਨਵਨੀਤ ਕੁਮਾਰ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਅਰਮਾਨਪੁਰੇ ਤੋਂ ਅੱਗੇ ਇਕ ਘਰ ਵਿਚ ਲੰਗਰ ਲਈ ਮਟਰ ਦੇ ਕੇ ਵਾਪਸ ਆ ਰਿਹਾ ਸੀ | ਜਦੋਂ ਉਹ ਦਾਣਾ ਮੰਡੀ ਦੇ ਨੇੜੇ ਕੇ.ਵੀ.ਐਮ-2 ਕੋਲ ਪਹੁੰਚਿਆ ਤਾਂ ਪਿੱਛੋਂ ਇਕ ਕਾਰ ਸਵਾਰ ਆਇਆ ਤੇ ਉਸ ਨੇ ਮੇਰੇ ਮੋਟਰਸਾਈਕਲ ਵਿਚ ਟੱਕਰ ਮਾਰੀ | ਨਵਨੀਤ ਕੁਮਾਰ ਨੇ ਕਾਰ ਸਵਾਰ ਨੂੰ ਪੁੱਛਿਆ ਕਿ ਕੀ ਹੋਇਆ ਤਾਂ ਉਸ ਨੇ ਬਿਨਾਂ ਕਿਸੇ ਵਜ੍ਹਾ ਦੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਪਿਸਟਲ ਕੱਢ ਕੇ ਉਸ ਦੇ ਮੱਥੇ 'ਤੇ ਰੱਖੀ ਤੇ ਪੈਰ ਵਿਚ ਫਾਇਰ ਕਰ ਦਿੱਤਾ | ਗੋਲੀ ਦੇ ਸ਼ਰ੍ਹੇ ਮੇਰੀ ਲੱਤ ਵਿਚ ਲੱਗੇ | ਜਦੋਂ ਪੀੜਤ ਦੀ ਮਾਂ ਰਾਜ ਰਾਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ | ਬਿਨਾਂ ਕਿਸੇ ਕਾਰਨ ਮੇਰੇ ਬੇਟੇ ਉੱਤੇ ਗੋਲੀ ਚਲਾਈ ਗਈ ਹੈ | ਮੈਂ ਵਿਧਵਾ ਹਾਂ ਮੇਰਾ ਇਕੋ ਇਕ ਬੇਟਾ ਹੈ ਤੇ ਇਸ ਦੇ ਦੋ ਛੋਟੇ-ਛੋਟੇ ਬੱਚੇ ਹਨ ਜੇਕਰ ਇਸ ਨੂੰ ਕੁੱਝ ਹੋ ਜਾਂਦਾ ਤਾਂ ਕੌਣ ਜ਼ਿੰਮੇਵਾਰ ਹੋਣਾ ਸੀ | ਉਸ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜਦੋਂ ਐਸ.ਐਚ.ਓ. ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇ |
ਪਿਛਲੀ ਖ਼ਬਰ ਇਨਸੀਟੂ ਵਿਧੀ ਰਾਹੀਂ ਝੋਨੇ ਦੀ ਪਰਾਲੀ ਸਾਂਭਣ ਦਾ ਤਰੀਕਾ ਅਪਣਾਉਣ ਲੱਗੇ ਅਗਾਂਹਵਧੂ ਕਿਸਾਨ <br/> ਅਗਲੀ ਖ਼ਬਰ ਰਾਜਸਥਾਨ ਤੋਂ ਝੋਨਾ ਲਿਆਉਣ ਵਾਲੇ ਵਿਅਕਤੀ ਪੁਲਿਸ ਨੇ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।