22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਇਨਸੀਟੂ ਵਿਧੀ ਰਾਹੀਂ ਝੋਨੇ ਦੀ ਪਰਾਲੀ ਸਾਂਭਣ ਦਾ ਤਰੀਕਾ ਅਪਣਾਉਣ ਲੱਗੇ ਅਗਾਂਹਵਧੂ ਕਿਸਾਨ <br/>

ਪਿੰਡ ਕੋਹਰ ਸਿੰਘ ਵਾਲਾ ਵਿਖੇ ਮਲਚਰ ਵਰਤਣ ਤੋਂ ਬਾਅਦ ਤਿਆਰ ਹੋਏ ਖੇਤ ਦਾ ਜਾਇਜ਼ਾ ਲੈਂਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਮਲਚਰ ਤੋਂ ਬਾਅਦ ਕਣਕ ਬਿਜਾਈ ਲਈ ਖੇਤ ਤਿਆਰ ਕਰਨ ਸਮੇਂ ਕਿਸਾਨ ਖੇਤੀਬਾੜੀ ਅਧਿਕਾਰੀ ਨਾਲ ਗੱਲਬਾਤ ਦੌਰਾਨ | ਤਸਵੀਰਾਂ-ਹਰਚਰਨ ਸਿੰਘ ਸੰਧੂ <br/> 24-10-2025
ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ) - ਖੇਤੀਬਾੜੀ ਵਿਭਾਗ ਗੁਰੂ ਹਰਸਹਾਏ ਵਲੋਂ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਮਿਲ ਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨਾਂ ਨਾਲ ਲਗਾਤਾਰ ਸੰਪਰਕ ਸਾਧਿਆ ਜਾ ਰਿਹਾ ਹੈ ਜਿਸ ਤਹਿਤ ਜਿੱਥੇ ਬੇਲਰ ਨਹੀਂ ਪਹੁੰਚਦਾ ਉੱਥੇ ਕਿਸਾਨਾਂ ਨੂੰ ਪਰਾਲੀ ਨੂੰ ਮਿੱਟੀ ਵਿਚ ਮਿਲਾ ਕੇ ਇਨਸੀਟੂ ਵਿਧੀ ਅਪਣਾਉਣ ਤੋਂ ਬਾਅਦ ਕਣਕ ਬੀਜਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਤਹਿਤ ਹੀ ਖੇਤੀਬਾੜੀ ਵਿਭਾਗ ਗੁਰੂਹਰਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਸੰਧੂ, ਅਮਨ ਕੰਬੋਜ, ਜਰਮਨਜੀਤ ਸਿੰਘ ਤੇ ਮਨਜੀਤ ਸਿੰਘ ਨੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਜਿੱਥੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਉੱਥੇ ਹੀ ਇਨਸੀਟੂ ਵਿਧੀ ਅਪਣਾਉਣ 'ਤੇ ਜ਼ੋਰ ਦਿੱਤਾ ਅਤੇ ਇਸ ਦੀ ਲਾਭਦਾਇਕ ਤਵੱਜੋਂ ਬਾਰੇ ਜਾਣਕਾਰੀ ਦਿੱਤੀ | ਖੇਤੀਬਾੜੀ ਅਧਿਕਾਰੀਆਂ ਨੇ ਪਿੰਡ ਕੋਹਰ ਸਿੰਘ ਵਾਲਾ ਦੇ ਕਿਸਾਨ ਪਰਵਿੰਦਰ ਸਿੰਘ, ਟਹਿਲ ਸਿੰਘ, ਰਵਿੰਦਰ ਸਿੰਘ ਦੇ ਖੇਤਾਂ 'ਚ ਪਹੁੰਚ ਕੇ ਚੱਲਦੇ ਮਲਚਰ ਦਾ ਜਾਇਜ਼ਾ ਲਿਆ ਤੇ ਉਹਨਾਂ ਨੂੰ ਉਤਸ਼ਾਹਿਤ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਅਜਿਹੀ ਵਿਧੀ ਰਾਹੀਂ ਕਣਕ ਦੀ ਬਿਜਾਈ ਕਰਨ | ਖੇਤੀਬਾੜੀ ਅਧਿਕਾਰੀਆਂ ਦੱਸਿਆ ਕਿ ਕਿਸਾਨਾਂ ਵਲੋਂ ਆਪਣੀ ਸਾਰੀ 70 ਏਕੜ ਜ਼ਮੀਨ ਵਿਚ ਇੰਨਸੀਟੂ ਵਿਧੀ ਅਪਣਾਉਣ ਤੋਂ ਬਾਅਦ ਕਣਕ ਲਈ ਖੇਤ ਤਿਆਰ ਕੀਤਾ ਜਾ ਰਿਹਾ ਹੈ | ਖੇਤ ਦੇ ਮਾਲਕ ਕਿਸਾਨ ਪਰਵਿੰਦਰ ਸਿੰਘ, ਟਹਿਲ ਸਿੰਘ ਨੇ ਦੱਸਿਆ ਕਿ ਇਹ ਵਿਧੀ ਬਹੁਤ ਹੀ ਵਧੀਆ ਹੈ ਪਰ ਇਸ ਵਿਧੀ ਨੂੰ ਅਪਣਾਉਣ ਲਈ ਸਰਕਾਰ ਨੂੰ ਸਾਰੇ ਕਿਸਾਨਾਂ ਨੂੰ ਵੀ ਸਬਸਿਡੀ 'ਤੇ ਸੰਦ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਕਿਸਾਨ ਵਰਗ ਪਰਾਲੀ ਨੂੰ ਸਾੜੇ ਤੋਂ ਬਿਨਾਂ ਹੀ ਆਪਣੇ ਖੇਤਾਂ 'ਚ ਦਬਾ ਸਕਣ | ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੀ ਮੰਗ ਨੂੰ ਉਹ ਸਰਕਾਰ ਤੇ ਆਪਣੇ ਵਿਭਾਗ ਨੂੰ ਰਿਪੋਰਟ ਕਰਨਗੇ ਕਿ ਅਜਿਹੇ ਸੰਦ ਸਾਰੇ ਕਿਸਾਨਾਂ ਨੂੰ ਮੁਹੱਈਆ ਕੀਤੇ ਜਾਣ |

ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ ਨਾ-ਮਾਲੂਮ ਵਿਰੁੱਧ ਮਾਮਲੇ ਦਰਜ ਅਗਲੀ ਖ਼ਬਰ ਸ਼ਹਿਰ 'ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਇਕ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।