ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਫ਼ਰੀਦਕੋਟ ਰੋਡ 'ਤੇ ਸਥਿਤ ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆ ਵਲੋਂ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਪ੍ਰਣ ਦਿੱਤਾ ਸੀ ਕਿ ਉਹ ਪਟਾਕੇ ਨਾ ਚਲਾ ਕੇ ਗਰੀਨ ਦੀਵਾਲੀ ਮਨਾਉਣਗੇ ਤੇ ਉਨ੍ਹਾਂ ਵਲੋਂ ਪਟਾਕੇ ਰਹਿਤ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਨਿਸ਼ਾਨ ਸਿੰਘ ਨੇ ਸਾਰੇ ਹੀ ਵਿਦਿਆਰਥੀਆਂ ਦੀ ਸਵੇਰ ਦੀ ਸਭਾ ਵਿਚ ਪ੍ਰਸੰਸਾ ਕੀਤੀ |