22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਐੱਸ. ਬੀ. ਐੱਸ. ਸਟੇਟ ਯੂਨੀਵਰਸਿਟੀ 'ਚ ਹੋਸਟਲ ਨਾਈਟ ਕਰਵਾਈ <br/>

ਅਜੀਤ ਡੈਸਕ 24-10-2025
ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਉਪ ਕੁਲਪਤੀ ਡਾ: ਸੁਸ਼ੀਲ ਮਿੱਤਲ ਦੇ ਨਿਰਦੇਸ਼ਾਂ ਅਤੇ ਰਜਿਸਟਰਾਰ ਡਾ. ਗਜ਼ਲਪ੍ਰੀਤ ਤੇ ਹੋਸਟਲ ਵਾਰਡਨ, ਡਾ. ਪਰਮਪ੍ਰੀਤ ਕੌਰ ਦੀ ਅਗਵਾਈ ਵਿਚ ਲੜਕੀਆਂ ਦੇ ਮਾਤਾ ਗੁਜਰੀ ਹੋਸਟਲ ਵਿਚ ਪਹਿਲੇ ਸਾਲ ਦੀ ਵਿਦਿਆਰਥਣਾਂ ਲਈ ਹੋਸਟਲ ਨਾਈਟ ਕਰਵਾਈ ਗਈ | ਹੋਸਟਲ ਵਾਰਡਨ ਡਾ: ਪਰਮਪ੍ਰੀਤ ਕੌਰ ਵਲੋਂ ਜਿੱਥੇ ਹੋਸਟਲ 'ਚ ਰਹਿਣ ਆਏ ਪਹਿਲੇ ਸਾਲ ਦੇ ਵਿਦਿਆਰਥਣਾਂ ਦਾ ਸਵਾਗਤ ਕੀਤਾ ਗਿਆ ਉੱਥੇ ਆਖ਼ਰੀ ਸਾਲ ਦੀਆਂ ਵਿਦਿਆਰਥਣਾਂ ਨੂੰ ਸ਼ੁੱਭ ਇੱਛਾਵਾਂ ਨਾਲ ਵਿਦਾਇਗੀ ਦਿੰਦਿਆਂ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਹਨਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਉਹਨਾਂ ਨੂੰ ਹੋਸਟਲ ਦੇ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਇਹਨਾਂ ਨਿਯਮਾਂ ਦੀ ਪਾਲਨਾ ਕਰਦਿਆਂ ਹੋਸਟਲ ਦੀ ਗਰਿਮਾ ਨੂੰ ਬਣਾਈ ਰੱਖਣਗੇ | ਇਸ ਮੌਕੇ ਵਿਦਿਆਰਥਣਾਂ ਵਲੋਂ ਗੀਤ, ਭੰਗੜਾ ਤੇ ਹੋਰ ਮਨੋਰੰਜਕ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਹੋਸਟਲ ਵਾਰਡਨ ਵਲੋਂ ਵਿਦਿਆਰਥਣਾਂ ਨੂੰ ਸ਼ੁੱਭ ਇੱਛਾਵਾਂ ਦੇ ਨਾਲ ਨਾਲ ਤੋਹਫ਼ੇ ਵੀ ਦਿੱਤੇ ਗਏ | ਇਸ ਮੌਕੇ ਅਸਿਸਟੈਂਟ ਵਾਰਡਨ ਮਿਸਿਜ਼ ਪ੍ਰਵੀਨ ਬਾਲਾ, ਮਹਿਮਾਨ ਡਾ. ਯੋਗਿਤਾ ਸ਼ਰਮਾ, ਹੋਸਟਲ ਮੈਨੇਜਰ ਨਰਿੰਦਰਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਓਮ ਸੂਰੀਆ ਦੁਰਗਾ ਟਰੇਡਿੰਗ ਕੰਪਨੀ ਵਿਖੇ ਸਾਮਾਨ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਕੱਤਕ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਗੌਵਰਧਨ ਪੂਜਾ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।