ਜ਼ੀਰਾ, 23 ਅਕਤੂਬਰ(ਹਰਜੀਤ ਸਿੰਘ ਗਿੱਲ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੀਰਾ ਵਲੋਂ ਸਰਕਾਰੀ ਕਾਲਜ ਜ਼ੀਰਾ ਵਿਦਿਆਰਥੀਆਂ ਦੀ ਨੈਤਿਕ ਪ੍ਰੀਖਿਆ ਕਰਵਾਈ ਗਈ | ਇਸ ਸਬੰਧ ਵਿਚ ਖੇਤਰ ਸਕੱਤਰ ਬਲਬੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਨੈਤਿਕ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਇਹ ਨੈਤਿਕ ਪ੍ਰੀਖਿਆ ਵੱਖ-ਵੱਖ ਸਕੂਲਾਂ, ਕਾਲਜਾਂ 'ਚ ਤਿੰਨਾਂ ਦਹਾਕਿਆਂ ਤੋਂ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਨੈਤਿਕ ਪ੍ਰੀਖਿਆਵਾਂ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਇਨਾਮ ਤੇ ਸਰਟੀਫਿਕੇਟ ਦੇ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ | ਇਸ ਦੌਰਾਨ ਖੇਤਰ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਪ੍ਰਤੀਨਿਧ ਦੇ ਤੌਰ 'ਤੇ ਇਸ ਪ੍ਰੀਖਿਆ 'ਚ ਸ਼ਾਮਲ ਹੋਏ | ਇਸ ਮੌਕੇ ਪ੍ਰਤੀਨਿਧ ਪ੍ਰੀਖਿਆਵਾਂ ਪ੍ਰੋਫੈਸਰ ਪਵਿੱਤਰ ਸਿੰਘ, ਪ੍ਰੋਫੈਸਰ ਕੁਲਵੰਤ ਸਿੰਘ, ਪ੍ਰੋਫੈਸਰ ਸੁਰਿੰਦਰ ਤੇ ਪ੍ਰੋਫੈਸਰ ਸਤਿੰਦਰ ਸਿੰਘ ਨੇ ਨਿਗਰਾਨੀ ਦੇ ਕੇ ਸੁਚੱਜੇ ਢੰਗ ਨਾਲ ਇਸ ਪ੍ਰੀਖਿਆ ਨੂੰ ਨੇਪਰੇ ਚਾੜਿ੍ਹਆ |