ਅਬੋਹਰ, 23 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿੰਡ ਬਹਾਵਵਾਲਾ ਵਿਖੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਈ ਗਈ ਜਿਸ ਵਿਚ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ | ਇਸ ਦੌਰਾਨ ਅਮਰੀਕ ਸਿੰਘ ਨੇ ਸੰਗਤਾਂ ਨੂੰ ਪਟਾਕਿਆਂ ਨਾਲ ਹੁੰਦੇ ਵਾਤਾਵਰਨ ਦੇ ਨੁਕਸਾਨ ਅਤੇ ਇਨਸਾਨੀ ਜ਼ਿੰਦਗੀ 'ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ | ਖੇਡਾਂ ਕਰਵਾਉਣ ਤੋਂ ਬਾਅਦ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ ਤੇ ਅੰਤ ਵਿਚ ਲੱਕੀ ਡਰਾਅ ਵੀ ਕੱਢਿਆ ਗਿਆ | ਇਸ ਮੌਕੇ ਅਮਰੀਕ ਸਿੰਘ ਬਹਾਵਵਾਲਾ, ਨੱਥਾ ਸਿੰਘ ਪ੍ਰਧਾਨ, ਬਾਬਾ ਸਤਨਾਮ ਸਿੰਘ, ਜਗਸੀਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਜਸ਼ਨਦੀਪ ਸਿੰਘ, ਸਿਮਰਨ ਸਿੰਘ ਤੇ ਸਮੂਹ ਨਗਰ ਵਾਸੀ ਸੰਗਤ ਪਿੰਡ ਬਹਾਵਵਾਲਾ ਹਾਜ਼ਰ ਸੀ |