22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਰਾਲੀ ਦਾ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਤਰੀਕਿਆਂ ਨਾਲ ਕੀਤਾ ਜਾਵੇ ਯੋਗ ਪ੍ਰਬੰਧਨ-ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 24-10-2025
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ | ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੇ ਜ਼ਰੂਰੀ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ | ਇਸ ਦੇ ਨਾਲ ਹੀ ਪ੍ਰਦੂਸ਼ਣ ਹੋਣ ਨਾਲ ਮਨੁੱਖਾਂ ਨੂੰ ਅਨੇਕਾਂ ਬਿਮਾਰੀਆਂ ਹੁੰਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਪਰਾਲੀ ਦਾ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਤਰੀਕਿਆਂ ਨਾਲ ਪ੍ਰਬੰਧਨ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਜ਼ਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਜ਼ਮੀਨ ਵਿੱਚ ਕਾਰਬਨਿਕ ਮਾਦਾ ਵਧਦਾ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ | ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਦੀਆਂ ਟੀਮਾਂ ਵੀ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਮਿਲ ਕੇ ਕੰਮ ਕਰਨਗੀਆਂ | ਇਸ ਦੌਰਾਨ ਉਨ੍ਹਾਂ ਨੇ ਪਿੰਡ ਹਸਤਾ ਕਲਾਂ, ਘੁਬਾਇਆ, ਲਮੋਚੜ ਕਲਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ, ਏ.ਡੀ.ਓ. ਲਵਪ੍ਰੀਤ ਸਿੰਘ, ਗੁਰਵੀਰ ਸਿੰਘ ਏ.ਡੀ.ਓ. ਆਦਿ ਮੌਜੂਦ ਸਨ |

ਪਿਛਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ 'ਚ ਕਰਵਾਇਆ ਰੰਗੋਲੀ ਮੁਕਾਬਲਾ <br/> ਅਗਲੀ ਖ਼ਬਰ ਪੰਜਾਬੀ ਗਾਇਕ ਛਿੰਦਾ ਸ਼ੌਕੀ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।