22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਲੈਣਾ ਗਲਤ- ਸਾਂਝਾ ਅਧਿਆਪਕ ਮੋਰਚਾ <br/>

ਅਜੀਤ ਡੈਸਕ 24-10-2025
ਜ਼ੀਰਾ, 23 ਅਕਤੂਬਰ (ਰਜਨੀਸ਼ ਕਥੂਰੀਆ)- ਅੱਜ ਕੱਲ੍ਹ ਪੰਜਾਬ ਭਰ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਦੌਰਾਨ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਸ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਅਧਿਆਪਕਾਂ ਦੀਆਂ ਵੱਡੇ ਪੱਧਰ 'ਤੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਸਾਂਝਾ ਅਧਿਆਪਕ ਮੋਰਚੇ ਵਲੋਂ ਇਸ 'ਤੇ ਗੰਭੀਰ ਇਤਰਾਜ਼ ਜਤਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਧਿਆਪਕਾਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਕੋਈ ਕੰਮ ਨਾ ਦਿੱਤੇ ਜਾਣ | ਇਹ ਗੱਲ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖ਼ੁਦ ਕਹੀ ਗਈ ਸੀ ਪਰ ਹਕੀਕਤ ਇਸ ਦੇ ਉਲਟ ਹੈ ਕਿਉਂਕਿ ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਲਏ ਜਾ ਰਹੇ ਹਨ ਜਿਸ ਨਾਲ ਸਿੱਖਿਆ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ | ਸਾਂਝਾ ਅਧਿਆਪਕ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਭੁੱਟੋ, ਬਾਜ਼ ਸਿੰਘ ਭੁੱਲਰ, ਬਲਵਿੰਦਰ ਸਿੰਘ, ਨਵੀਨ ਕੁਮਾਰ, ਰਾਜਬੀਰ ਸਿੰਘ ਢਿੱਲੋਂ, ਜਗਸੀਰ ਸਿੰਘ, ਨਿਸ਼ਾਨ ਸਿੰਘ, ਹਰਪਾਲ ਸਿੰਘ ਅਤੇ ਸੁਰਜੀਤ ਮੇਘਾਰਾਏ ਨੇ ਪ੍ਰਸ਼ਾਸਨ, ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਤੁਰੰਤ ਕੱਟੀਆਂ ਜਾਣ | ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਉਹ ਜ਼ੀਰਾ ਦੇ ਐੱਸ.ਡੀ.ਐਮ. ਨੂੰ ਮਿਲ ਕੇ ਮੰਗ ਪੱਤਰ ਵੀ ਸੌਂਪਣਗੇ |

ਪਿਛਲੀ ਖ਼ਬਰ ਆਰ. ਪੀ. ਐੱਫ. ਨੇ ਗੁੰਮ ਹੋਈ ਪੇਂਟਿੰਗ ਦਿ੍ਸ਼ਟੀਹੀਣ ਯਾਤਰੀਆਂ ਨੂੰ ਵਾਪਸ ਦਿਵਾਈ <br/> ਅਗਲੀ ਖ਼ਬਰ ਪਿੰਡ ਧੁਨਕੀਆਂ ਤੇ ਫੱਤੂ ਵਾਲਾ 'ਚ ਹੜ੍ਹਾਂ ਦੇ ਕਾਰਨ ਨੁਕਸਾਨੀ ਗਈ ਫ਼ਸਲ ਤੇ ਘਰਾਂ ਦੇ ਮੁਆਵਜ਼ੇ ਦੇ ਵਿਧਾਇਕ ਗੋਲਡੀ ਕੰਬੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।