ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਅਖਿਲ ਭਾਰਤੀ ਲੋਕ ਤਾਂਤਰਿਕ ਅਧਿਕਾਰ ਰੱਖਿਆ ਸਮਿਤੀ ਦੇ ਪ੍ਰਧਾਨ ਮਦਨ ਨਰੂਲਾ ਨੇ ਗੁਰੂਹਰਸਹਾਏ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਲਕਾ ਗੁਰੂਹਰਸਹਾਏ ਦੀਆਂ ਵੱਖ-ਵੱਖ ਮੰਗਾਂ ਅਤੇ ਸਮੁੱਚੇ ਪੰਜਾਬ ਨਾਲ ਸੰਬੰਧਿਤ 12 ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਸ਼ਹਿਰ ਦੀ ਰੇਲਵੇ ਪਾਰਕ ਵਿਖੇ 25 ਅਕਤੂਬਰ ਨੂੰ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ | ਜੋ ਕਿ ਮੰਗਾ ਪੂਰੀਆਂ ਹੋਣ ਤੱਕ ਜਾਰੀ ਰਹੇਗਾ | ਇਸ ਮੌਕੇ ਮਦਨ ਨਰੂਲਾ ਨੇ ਹਲਕਾ ਗੁਰੂਹਰਸਹਾਏ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਉਨ੍ਹਾਂ ਦਾ ਸਾਥ ਦੇਣ |