ਫਿਰੋਜ਼ਪੁਰ, 23 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਚਿੱਟਾ ਪੀਂਦੇ ਨੌਜਵਾਨ ਨੂੰ ਸਿਲਵਰ ਪੇਪਰ ਅਤੇ ਲਾਈਟਰ ਸਮੇਤ ਕਾਬੂ ਕਰਕੇ 21 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਟੀਬੀ ਹਸਪਤਾਲ ਦੀ ਬੈਕ ਸਾਈਡ ਤੋਂ ਇਕ ਨੌਜਵਾਨ ਨੂੰ ਕਾਬੂ ਕੀਤਾ ਜੋ ਕਿ ਚਿੱਟੇ ਦਾ ਸੇਵਨ ਕਰ ਰਿਹਾ ਸੀ | ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸਾਜਨ ਪੁੱਤਰ ਰਾਜੂ ਵਾਸੀ ਬਸਤੀ ਸ਼ੇਖ਼ਾਂ ਵਾਲੀ ਬਸਤੀ ਫਿਰੋਜ਼ਪੁਰ ਸ਼ਹਿਰ ਦੱਸਿਆ ਤੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |