22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

4 ਗਰਾਮ ਹੈਰੋਇਨ ਸਮੇਤ 1 ਗਿ੍ਫਤਾਰ

ਅਜੀਤ ਡੈਸਕ 24-10-2025
ਜ਼ੀਰਾ, 23 ਅਕਤੂਬਰ(ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 4 ਗਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਿਟੀ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੁਰਲਾਲ ਸਿੰਘ ਸਾਥੀ ਕਰਮਚਾਰੀਆਂ ਦੇ ਨਾਲ ਜਦੋਂ ਮਲੋਕੇ ਰੋਡ ਜ਼ੀਰਾ ਨੇੜੇ ਬੇਆਬਾਦ ਦੁਕਾਨਾਂ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਵਿਖਾਈ ਦਿੱਤਾ ਜਿਸ } ਸਾਥੀ ਕਰਮਚਾਰੀਆਂ ਦੀ ਸਹਾਇਤਾ ਨਾਲ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਹੋਈ | ਹੈੱਡ ਕਾਂਸਟੇਬਲ ਗੁਰਲਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਨੇ ਆਪਣਾ ਨਾਮ ਬਲਦੇਵ ਸਿੰਘ ਉਰਫ਼ ਗੱਬਰ ਉਰਫ਼ ਘੱਦੀ ਪੁੱਤਰ ਹਰਮੇਸ਼ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਦੱਸਿਆ ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਚਿੱਟਾ ਪੀਂਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।