22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 24-10-2025
ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਅਤੇ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਹੈਰੋਇਨ ਬਰਾਮਦ ਕੀਤੀ ਹੈ | ਨਿਰਮਲ ਉਰਫ਼ ਨਿੰਮਾਂ ਪੁੱਤਰ ਪ੍ਰੇਮ ਅਤੇ ਸੋਨੀ ਪੁੱਤਰ ਛਿੰਦਾ ਵਾਸੀਆਨ ਖਲਚੀਆਂ ਨੂੰ ਗਿ੍ਫ਼ਤਾਰ ਕਰਕੇ 5 ਗਰਾਮ ਹੈਰੋਇਨ ਬਰਾਮਦ ਕਰ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ 10 ਗਰਾਮ ਹੈਰੋਇਨ ਬਰਾਮਦ ਕਰਕੇ ਜਸਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਤੇ ਅਭਿਸ਼ੇਕ ਭੱਟੀ ਪੁੱਤਰ ਜਤਿੰਦਰ ਭੱਟੀ ਵਿਰੁੱਧ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ 60 ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ ਅਗਲੀ ਖ਼ਬਰ 4 ਗਰਾਮ ਹੈਰੋਇਨ ਸਮੇਤ 1 ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।