ਮੱਖੂ, 23 ਅਕਤੂਬਰ (ਵਰਿੰਦਰ ਮਨਚੰਦਾ)- ਥਾਣਾ ਮੱਖੂ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਉਸ ਪਾਸੋਂ 60 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਸਹਾਇਕ ਥਾਣੇਦਾਰ ਲਖਵੀਰ ਸਿੰਘ ਅਨੁਸਾਰ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੂਦਾ ਪੀਰ ਮੁਹੰਮਦ ਪੁੱਜੀ ਤਾਂ ਕਬਰਸਤਾਨ ਦੀ ਬਿਲਡਿੰਗ ਦੇ ਨੇੜੇ ਪੁੱਜਣ 'ਤੇ ਇਕ ਵਿਅਕਤੀ ਸ਼ੱਕੀ ਹਾਲਤ 'ਚ ਮਿਲਿਆ ਜਿਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ਼ ਕਾਲਾ ਸ਼ੀਸਾ ਵਾਸੀ ਰਸੂਲਪੁਰ ਮੱਖੂ ਦੱਸਿਆ ਜਿਸ ਪਾਸੋਂ 60 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |