15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ <br/>

ਅਜੀਤ ਡੈਸਕ 05-11-2025
ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ਅੱਜ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਇਹ ਸਮਾਗਮ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਆਦਰਸ਼ ਜੀਵਨ ਤੋਂ ਪੇ੍ਰਰਨਾ ਲੈਣ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ ਸੀ | ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ, ਜਿਸ ਨਾਲ ਸਮੁੱਚਾ ਮਾਹੌਲ ਰੂਹਾਨੀ ਹੋ ਗਿਆ | ਵਿਦਿਆਰਥੀਆਂ ਨੇ ਆਪਣੀ ਸੁਰੀਲੀ ਆਵਾਜ਼ ਵਿਚ ਸ਼ਬਦ ਗਾਇਣ ਕਰਕੇ ਸਾਰਿਆਂ ਨੂੰ ਮੋਹ ਲਿਆ | ਇਸ ਤੋਂ ਬਾਅਦ ਬੱਚਿਆਂ ਵਲੋਂ ਨਗਰ ਕੀਰਤਨ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪਵਿੱਤਰ ਨਿਸ਼ਾਨ ਸਾਹਿਬ ਲਿਆ ਅਤੇ ਸਕੂਲ ਦੇ ਵਿਹੜੇ ਦਾ ਚੱਕਰ ਲਗਾਇਆ, ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਦੇ ਰੂਪ ਵਿਚ ਸਜੇ ਨੰਨ੍ਹੇ ਵਿਦਿਆਰਥੀ ਮੁੱਖ ਆਕਰਸ਼ਨ ਬਣੇ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਸੱਚਾਈ, ਪਿਆਰ, ਨਿਮਰਤਾ ਅਤੇ ਸੇਵਾ ਦਾ ਮਾਰਗ ਦਿਖਾਉਂਦਾ ਹੈ | ਅੱਜ ਦੇ ਯੁੱਗ ਵਿਚ, ਉਨ੍ਹਾਂ ਦੀਆਂ ਸਿੱਖਿਆਵਾਂ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਾਸੰਗਿਕ ਹਨ | ਸਾਨੂੰ ਆਪਣੇ ਜੀਵਨ ਵਿਚ ਉਨ੍ਹਾਂ ਦੇ ਤਿੰਨ ਮੂਲ ਮੰਤਰਾਂ ਨੂੰ ਅਪਣਾਉਣਾ ਚਾਹੀਦਾ ਹੈ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਅਤੇ ਸਮਾਜ ਵਿਚ ਪ੍ਰੇਮ, ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਲੜਾਈ-ਝਗੜਾ ਕਰਨ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਹੜ੍ਹ ਪੀੜਤ ਕਿਸਾਨਾਂ ਦੀ ਕਣਕ ਬਿਜਾਈ ਲਈ 300 ਗੱਟਾ ਡੀ. ਏ. ਪੀ ਖਾਦ ਦਾ ਖ਼ਰੀਦਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।