15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਅਜੀਤ ਡੈਸਕ 05-11-2025
ਫਿਰੋਜ਼ਪੁਰ,4 ਨਵੰਬਰ (ਸੁਖਵਿੰਦਰ ਸਿੰਘ)-ਸਿੱਖਾਂ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਫਿਰੋਜ਼ਪੁਰ ਸ਼ਹਿਰ ਵਿਚ ਸ਼ਰਧਾ ਅਤੇ ਧੂਮਧਾਮ ਨਾਲ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ਗੁਰਦੁਆਰਾ ਅਕਾਲਗੜ੍ਹ ਸਾਹਿਬ ਫਿਰੋਜ਼ਪੁਰ ਸ਼ਹਿਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਗੁਜ਼ਰਦਾ ਹੋਇਆ ਬਾਂਸੀ ਗੇਟ ਰਾਹੀਂ ਵਾਇਆ ਮੇਨ ਬਾਜ਼ਾਰ, ਸ਼ਹੀਦ ਊਧਮ ਸਿੰਘ ਚੌਂਕ ਤੋਂ ਵਾਪਸ ਜੱਸਾ ਸਿੰਘ ਰਾਮਗੜ੍ਹੀਆ ਗੇਟ ਤੋਂ ਹੁੰਦੇ ਹੋਏ ਮੱਖੂ ਗੇਟ ਰਾਹੀਂ ਵਾਪਸ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਨਗਰ ਕੀਰਤਨ ਵਿਚ ਵੱਖ-ਵੱਖ ਬੈਂਡ ਪਾਰਟੀਆਂ ਅਤੇ ਸ਼ਬਦੀ ਜਥਿਆਂ ਨੇ ਰਸ ਭਿੰਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਰਸਤੇ ਵਿਚ ਸ਼ਹਿਰ ਨਿਵਾਸੀਆਂ ਵਲੋਂ ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਦੇ ਲਈ ਤਰ੍ਹਾਂ ਤਰ੍ਹਾਂ ਦੇ ਲੰਗਰ ਲਗਾਏ | ਭਾਈ ਨੰਢਾ ਨੇ ਦੱਸਿਆ ਕਿ ਅੱਜ 5 ਨਵੰਬਰ ਨੂੰ ਪ੍ਰਕਾਸ਼ ਦਿਹਾੜੇ ਤੇ ਸਵੇਰੇ 6 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪਹੁੰਚ ਰਹੇ ਰਾਗੀ ਜਥੇ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਬਿਆਨ ਕਰਨਗੇ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਸਮੁੱਚੇ ਸਮਾਗਮ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨੈਲ ਸਿੰਘ, ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਨਗਰ ਕੀਰਤਨ ਵਿਚ ਹਾਜ਼ਰੀ ਭਰੀ |
ਪਿਛਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਕਾਸ ਕਾਰਜ ਜ਼ੋਰਾਂ 'ਤੇ-ਵਿਧਾਇਕ ਰਜਨੀਸ਼ ਦਹੀਯਾ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੇਮਕੁੰਟ ਸਕੂਲ ਵਿਖੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।