15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਕਾਸ ਕਾਰਜ ਜ਼ੋਰਾਂ 'ਤੇ-ਵਿਧਾਇਕ ਰਜਨੀਸ਼ ਦਹੀਯਾ <br/>

ਅਜੀਤ ਡੈਸਕ 05-11-2025
ਮੁੱਦਕੀ, 4 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਭਿ੍ਸ਼ਟਾਚਾਰ, ਗੁੰਡਾਗਰਦੀ ਅਤੇ ਨਸ਼ਿਆਂ ਨੂੰ ਠੱਲ੍ਹ ਪਾ ਕੇ ਵਿਕਾਸ ਨੂੰ ਤਰਜੀਹ ਦੇਣ ਦੇ ਮੁੱਦੇ 'ਤੇ ਬਣੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਲੋਕ ਆਪ ਸਰਕਾਰ ਦੀ ਨੀਤੀਆਂ ਤੋਂ ਸੰਤੁਸ਼ਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਕਰਦਿਆਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਰੱਕੀ ਵੱਲ ਵੱਧ ਰਿਹਾ ਹੈ ਕਿਉਂਕਿ ਜਦੋਂ ਦੀ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਮਾਨ ਨੇ ਜਿੱਥੇ ਭਿ੍ਸ਼ਟਾਚਾਰ, ਗੁੰਡਾਗਰਦੀ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਵੱਲ ਜ਼ੋਰ ਲਾਇਆ ਹੈ ਉੱਥੇ ਵਿਕਾਸ ਦੀ ਪਟੜੀ ਤੋਂ ਲਹਿ ਚੁੱਕੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਹੈ | ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਇਸੇ ਵਿਕਾਸ ਦੀ ਲੜੀ ਤਹਿਤ ਉਨ੍ਹਾਂ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਸਬਾ ਮੁੱਦਕੀ, ਮਮਦੋਟ, ਤਲਵੰਡੀ ਭਾਈ, 'ਚ ਸੜਕਾਂ ਦਾ ਨਵੀਨੀਕਰਨ, ਖੇਡਾਂ ਪ੍ਰਤੀ ਜਾਗਰੂਕਤਾ, ਹੜ੍ਹ ਪੀੜਤਾਂ ਦੀ ਮਦਦ, ਸੀਵਰੇਜ ਸਿਸਟਮ, ਪਾਣੀ ਦੀ ਸਪਲਾਈ ਦੀ ਪਾਈਪ ਲਾਈਨਾਂ, ਸਿੱਖਿਆ, ਸਿਹਤ ਸਹੂਲਤਾਂ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਖੇਡ ਸਟੇਡੀਅਮ ਲਈ ਲੱਖਾਂ ਰੁਪਏ ਦੀ ਗਰਾਂਟ ਜਾਰੀ ਕਰਨ ਆਦਿ ਵਿਕਾਸ ਕਾਰਜ ਕੀਤੇ ਗਏ ਹਨ |

ਪਿਛਲੀ ਖ਼ਬਰ ਸ਼ਿਆਮ ਭਗਤਾਂ ਵਲੋਂ ਸੁੰਦਰ ਭਜਨ ਗਾ ਕੇ ਮਨਾਇਆ ਖਾਟੂ ਸ਼ਿਆਮ ਦਾ ਜਨਮ ਦਿਨ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।