15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਰਾਲੀ ਨੂੰ ਅੱਗ ਲਗਾਉਣ ਤੇ 2 ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 05-11-2025
ਜ਼ੀਰਾ, 4 ਨਵੰਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪਿੰਡ ਪੰਡੋਰੀ ਖੱਤਰੀਆਂ ਵਾਸੀ 2 ਸਕੇ ਭਰਾਵਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜ਼ੀਰਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਹਨਾਂ ਨੂੰ ਹਲਕਾ ਪਟਵਾਰੀ ਦੀ ਰਿਪੋਰਟ ਮੌਸੂਲ ਹੋਈ ਹੈ ਕਿ ਲਖਵੀਰਪਾਲ ਸਿੰਘ ਅਤੇ ਜਗਸੀਰ ਪਾਲ ਸਿੰਘ ਪੁੱਤਰਾਨ ਸੁਖਮੰਦਰ ਸਿੰਘ ਵਾਸੀਆਨ ਪਿੰਡ ਪੰਡੋਰੀ ਖੱਤਰੀਆਂ ਨੇ ਝੋਨੇ ਦੀ ਰਹਿੰਦ-ਖੰੂਹਦ ਅਤੇ ਪਰਾਲੀ ਨੂੰ ਅੱਗ ਲਗਾਈ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਖੇਤੀਬਾੜੀ ਵਿਕਾਸ ਅਫਸਰ ਜ਼ੀਰਾ ਦੇ ਬਿਆਨ ਦੇ ਆਧਾਰ 'ਤੇ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਜ਼ੀਰਾ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ... ਅਗਲੀ ਖ਼ਬਰ ਐੱਡ: ਧਾਮੀ ਦੇ ਪੰਜਵੀਂ ਵਾਰ ਐੱਸ.ਜੀ.ਪੀ.ਸੀ.ਦੇ ਪ੍ਰਧਾਨ ਬਣਨ ਤੇ ਅਕਾਲੀ ਵਰਕਰਾਂ ਨੇ ਮੁਬਾਰਕਬਾਦ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।